ਜਹਾਜ਼ ਹਾਦਸੇ 'ਤੇ ਅਮਿਤ ਸ਼ਾਹ ਦਾ ਖੁਲਾਸਾ: ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਦਿੱਤਾ ਹੈਰਾਨ ਕਰਨ ਵਾਲਾ ਬਿਆਨ!
ਮਹਿਕ ਅਰੋੜਾ
13 ਜੂਨ 2025; ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ AI-171 ਦੇ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਈ। ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦੁਖਦਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਹਾਦਸੇ ਵਾਲੀ ਥਾਂ ਦਾ ਦੌਰਾ ਵੀ ਕੀਤ। ਉਨ੍ਹਾਂ ਕਿਹਾ ਕਿ ਜਹਾਜ਼ ਵਿੱਚ 1.25 ਲੱਖ ਲੀਟਰ ਈਂਧਨ ਸੀ, ਜਿਸ ਕਾਰਨ ਤਾਪਮਾਨ ਇੰਨਾ ਵੱਧ ਗਿਆ ਸੀ ਕਿ ਕਿਸੇ ਦੇ ਬਚਣ ਦਾ ਕੋਈ ਸਵਾਲ ਹੀ ਨਹੀਂ ਸੀ।
"ਦੁਰਘਟਨਾ ਵਾਲੀ ਥਾਂ ਦਾ ਦੌਰਾ ਕੀਤਾ, ਸਥਿਤੀ ਬਹੁਤ ਭਿਆਨਕ ਹੈ"
ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, "ਜਹਾਜ਼ ਵਿੱਚ 125,000 ਲੀਟਰ ਈਂਧਨ ਸੀ ਅਤੇ ਬਹੁਤ ਜ਼ਿਆਦਾ ਤਾਪਮਾਨ ਕਾਰਨ ਕਿਸੇ ਦੇ ਬਚਣ ਦੀ ਕੋਈ ਸੰਭਾਵਨਾ ਨਹੀਂ ਸੀ। ਇਹ ਇੱਕ ਬਹੁਤ ਹੀ ਦੁਖਦਾਈ ਹਾਦਸਾ ਸੀ, ਅਤੇ ਮੈਂ ਨਿੱਜੀ ਤੌਰ 'ਤੇ ਉੱਥੇ ਗਿਆ ਅਤੇ ਸਥਿਤੀ ਦਾ ਜਾਇਜ਼ਾ ਲਿਆ।" ਉਹਨਾਂ ਅੱਗੇ ਕਿਹਾ: "ਹਾਦਸਾ ਇੰਨਾ ਗੰਭੀਰ ਸੀ ਕਿ ਬਚਾਅ ਦੀ ਕੋਈ ਸੰਭਾਵਨਾ ਨਹੀਂ ਸੀ, ਅਤੇ ਅਸੀਂ ਜਿੰਨੀ ਜਲਦੀ ਹੋ ਸਕੇ ਇਸ 'ਤੇ ਕੰਮ ਕੀਤਾ।"
ਘਟਨਾ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ
ਅਮਿਤ ਸ਼ਾਹ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਸਾਰੇ ਸਬੰਧਤ ਅਧਿਕਾਰੀਆਂ ਨੂੰ 10 ਮਿੰਟਾਂ ਦੇ ਅੰਦਰ ਸੂਚਿਤ ਕਰ ਦਿੱਤਾ ਗਿਆ। "ਘਟਨਾ ਤੋਂ ਬਾਅਦ, ਅਸੀਂ ਜਿਨ੍ਹਾਂ ਲੋਕਾਂ ਨਾਲ ਸਭ ਤੋਂ ਪਹਿਲਾਂ ਸੰਪਰਕ ਕੀਤਾ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗੁਜਰਾਤ ਸਰਕਾਰ ਸਨ। ਇਸ ਤੋਂ ਬਾਅਦ, ਸਾਰੇ ਵਿਭਾਗ ਰਾਹਤ ਅਤੇ ਬਚਾਅ ਕਾਰਜਾਂ ਲਈ ਸਰਗਰਮੀ ਨਾਲ ਕੰਮ ਕਰਨ ਲੱਗੇ, ਉਨ੍ਹਾਂ ਅੱਗੇ ਕਿਹਾ, "ਹਰ ਵਿਭਾਗ ਨੇ ਰਾਹਤ ਕਾਰਜਾਂ ਵਿੱਚ ਆਪਣੀ ਭੂਮਿਕਾ ਨਿਭਾਈ, ਅਤੇ ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਕਿਹਾ, ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਕੇਂਦਰ ਅਤੇ ਰਾਜ ਸਰਕਾਰਾਂ ਪੂਰੀ ਤਰ੍ਹਾਂ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀਆਂ ਹਨ।"
ਰਾਹਤ ਕਾਰਜਾਂ ਵਿੱਚ ਆਫ਼ਤ ਪ੍ਰਬੰਧਨ ਪ੍ਰੋਟੋਕੋਲ ਦੀ ਪਾਲਣਾ ਕਰਨਾ
ਗੁਜਰਾਤ ਸਰਕਾਰ ਦੇ ਆਫ਼ਤ ਪ੍ਰਬੰਧਨ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ, ਗ੍ਰਹਿ ਮੰਤਰੀ ਨੇ ਕਿਹਾ, "ਗੁਜਰਾਤ ਸਰਕਾਰ ਨੇ ਆਫ਼ਤ ਪ੍ਰਬੰਧਨ ਪ੍ਰੋਟੋਕੋਲ ਦੀ ਪੂਰੀ ਮੁਸਤੈਦੀ ਨਾਲ ਪਾਲਣਾ ਕੀਤੀ, ਅਤੇ ਰਾਹਤ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ। ਲਾਸ਼ਾਂ ਨੂੰ ਕੱਢਣ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ।" ਸ਼ਾਹ ਨੇ ਇਹ ਵੀ ਕਿਹਾ ਕਿ ਮ੍ਰਿਤਕ ਦੀ ਪਛਾਣ ਦਾ ਪਤਾ ਲਗਾਉਣ ਲਈ ਡੀਐਨਏ ਨਮੂਨੇ ਇਕੱਠੇ ਕੀਤੇ ਜਾ ਰਹੇ ਹਨ।
ਡੀਐਨਏ ਟੈਸਟਿੰਗ ਅਤੇ ਪਛਾਣ ਪ੍ਰਕਿਰਿਆ
ਉਨ੍ਹਾਂ ਕਿਹਾ, "ਸਾਡੀ 1,000 ਡੀਐਨਏ ਟੈਸਟ ਕਰਵਾਉਣ ਦੀ ਯੋਜਨਾ ਹੈ, ਜੋ ਲਾਸ਼ਾਂ ਦੀ ਸਹੀ ਅਤੇ ਸੁਚਾਰੂ ਪਛਾਣ ਵਿੱਚ ਮਦਦ ਕਰਨਗੇ।" ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ੀ ਯਾਤਰੀਆਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ, ਅਤੇ ਉਨ੍ਹਾਂ ਦੇ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਡੀਐਨਏ ਨਮੂਨੇ ਇਕੱਠੇ ਕੀਤੇ ਜਾਣਗੇ। "ਡੀਐਨਏ ਟੈਸਟ ਤੋਂ ਬਾਅਦ ਹੀ ਅਸੀਂ ਮ੍ਰਿਤਕਾਂ ਦੀ ਸਹੀ ਗਿਣਤੀ ਅਤੇ ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਕਰ ਸਕਾਂਗੇ।"
ਵਿਦੇਸ਼ੀ ਨਾਗਰਿਕਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਗਿਆ
ਸ਼ਾਹ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਵਿਦੇਸ਼ਾਂ ਤੋਂ ਵੀ ਸੂਚਿਤ ਕੀਤਾ ਜਾ ਰਿਹਾ ਹੈ। ਇੱਕ ਵਾਰ ਜਦੋਂ ਉਹ ਪਹੁੰਚ ਜਾਣਗੇ, ਅਸੀਂ ਉਨ੍ਹਾਂ ਦੇ ਡੀਐਨਏ ਨਮੂਨੇ ਇਕੱਠੇ ਕਰਾਂਗੇ।"
ਸਰਕਾਰ ਵੱਲੋਂ ਦੁੱਖ ਪ੍ਰਗਟਾਉਣਾ ਅਤੇ ਰਾਹਤ ਕਾਰਜ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, "ਪੂਰਾ ਦੇਸ਼ ਦੁਖੀ ਹੈ। ਅਸੀਂ ਦੁਖੀ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ, ਅਤੇ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।" ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਰਾਹਤ ਕਾਰਜਾਂ ਅਤੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਹੈ।
MA