ਜ਼ਿਲ੍ਹਾ ਪਰਿਸ਼ਦ ਉਮੀਦਵਾਰ ਲਈ ਅਮ੍ਰਿਤਾ ਵੜਿੰਗ ਵੱਲੋਂ ਪ੍ਰਚਾਰ
ਜਗਰਾਓ (ਦੀਪਕ ਜੈਨ)
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਭਾਵੇਂ ਕੁਝ ਦਿਨ ਹੀ ਬਾਕੀ ਹਨ ਅਤੇ ਚੋਣ ਪ੍ਰਚਾਰ ਦੀ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ ਅਤੇ ਸਮੂਹ ਪਾਰਟੀਆਂ ਵੱਲੋਂ ਵੀ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੱਡੇ ਪੱਧਰ ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਕਾਂਗਰਸ ਦੇ ਗਾਲਬ ਜੋਨ ਤੋਂ ਜਿਲ੍ਹਾ ਪਰਿਸ਼ਦ ਦੇ ਉਮੀਦਵਾਰ ਹਰਿੰਦਰ ਸਿੰਘ ਚਾਹਲ ਅਤੇ ਹੋਰ ਬਲਾਕ ਸੰਮਤੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਨੇ ਉਚੇਚੇ ਤੌਰ ਤੇ ਪ੍ਰਚਾਰ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਬੋਲਦਿਆਂ ਹੋਇਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮਨ ਪੂਰੀ ਤਰਹਾਂ ਖੱਟਾ ਹੋ ਚੁੱਕਾ ਹੈ ਅਤੇ ਕਾਂਗਰਸ ਦੇ ਉਮੀਦਵਾਰ ਵੱਡੀ ਗਿਣਤੀ ਵਿੱਚ ਜਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਜਿੱਤ ਕੇ ਇਹ ਦਰਸਾ ਦੇਣਗੇ ਕਿ ਆਉਣ ਵਾਲੀਆਂ 2027 ਦੀਆਂ ਅਸੈਂਬਲੀ ਚੋਣਾਂ ਲਈ ਕਾਂਗਰਸ ਪਾਰਟੀ ਹੀ ਢੁਕਵੀਂ ਪਾਰਟੀ ਹੈ। ਅੰਮ੍ਰਿਤਾ ਵਡਿੰਗ ਵੱਲੋਂ ਪਾਰਟੀ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਅਲੱਗ ਅਲੱਗ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਸੋਨੀ ਗਾਲਬ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ