ਜ਼ਿਲ੍ਹਾ ਪੱਧਰੀ ਹੈਂਡ ਬਾਲ ਮੁਕਾਬਲਿਆਂ ਵਿੱਚੋਂ ਸੇਂਟ ਕਬੀਰ ਸਕੂਲ ਨੇ ਮੱਲਾਂ ਮਾਰੀਆਂ
ਰੋਹਿਤ ਗੁਪਤਾ
ਗੁਰਦਾਸਪੁਰ 18 ਸਤੰਬਰ
ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸੰਸਥਾ ਸੇਂਟ ਕਬੀਰ ਪਬਲਿਕ ਸਕੂਲ, ਸੁਲਤਾਨਪੁਰ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ- ਨਾਲ ਹੋਰ ਸਹਾਇਕ ਗਤੀਆਂ ਵਿੱਚ ਵੀ ਹਮੇਸ਼ਾ ਮੋਹਰੀ ਸਥਾਨ ਬਣਾਉਣ ਵਿੱਚ ਕਾਮਯਾਬੀ ਹਾਸਿਲ ਕਰਦੇ ਆ ਰਹੇ ਹਨ। ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲਾ ਪੱਧਰੀ ਹੈਂਡ ਬਾਲ (ਲੜਕਿਆਂ) ਮੁਕਾਬਲਿਆਂ 2025- 26 ਵਿੱਚੋਂ ਲਾਜਵਾਬ ਪ੍ਰਦਰਸ਼ਨ ਕਰਕੇ ਸਕੂਲ ਨੂੰ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚੋਂ ਮੋਹਰੀ ਬਣਾਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਐਸ. ਬੀ .ਨਾਯਰ ਜੀ ਨੇ ਦੱਸਿਆ ਕਿ ਸਾਡੇ ਸਕੂਲ ਦੀਆਂ 3 ਟੀਮਾਂ ਜੋ ਕਿ ਅੰਡਰ- 19, ਅੰਡਰ- 17 ਤੇ ਅੰਡਰ -14 ਲੜਕਿਆਂ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਇੰਟਰ ਸਕੂਲ ਮੁਕਾਬਲਿਆਂ ਵਿੱਚ ਹਿੱਸੇਦਾਰੀ ਲਈ ਸੀ। ਜਿਸ ਵਿੱਚ ਤਕਰੀਬਨ ਵੱਖ-ਵੱਖ ਗਰੁੱਪ ਦੀਆਂ 19 ਟੀਮਾਂ ਸ਼ਾਮਿਲ ਸਨ।ਜਿਨਾਂ ਵਿੱਚੋਂ ਕਪਤਾਨ ਗਗਨਦੀਪ ਸਿੰਘ ਦੀ ਅਗਵਾਈ ਹੇਠ ਖੇਡੀ ਅੰਡਰ- 19 ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਕਪਤਾਨ ਤਾਵਿਸ਼ ਦਲਮੋਤਰਾ ਦੀ ਅਗਵਾਈ ਹੇਠ ਖੇਡੀ ਅੰਡਰ- 17 ਦੀ ਟੀਮ ਨੇ ਤਿੱਬੜ ਵਿਖੇ ਖੇਡੇ ਮੁਕਾਬਲੇ ਵਿੱਚੋਂ ਤੀਸਰਾ ਸਥਾਨ ਅਤੇ ਕਪਤਾਨ ਗਗਨਦੀਪ ਸਿੰਘ ਅਧੀਨ ਖੇਡੀ ਅੰਡਰ- 14 ਦੀ ਟੀਮ ਨੇ ਵੀ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦੇ ਨਾਂ ਨੂੰ ਦੇ ਇਲਾਕੇ ਵਿੱਚ ਰੁਸ਼ਨਾਇਆ ਹੈ।
ਸਕੂਲ ਪਹੁੰਚਣ ਤੇ ਸਾਰੇ ਜੇਤੂ ਖਿਡਾਰੀਆਂ ਅਤੇ ਡੀ.ਪੀ ਅਧਿਆਪਕਾਂ ਨੂੰ ਪ੍ਰਿੰਸੀਪਲ ਸਾਹਿਬ ਅਤੇ ਮੈਨੇਜਮੈਂਟ ਮੈਂਬਰ ਮੈਡਮ ਨਵਦੀਪ ਕੌਰ ਅਤੇ ਕੁਲਦੀਪ ਕੌਰ ਜੀ ਵੱਲੋਂ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ। ਵਿਦਿਆਰਥੀਆਂ ਨੂੰ ਹਮੇਸ਼ਾ ਸਰੀਰਕ ਤੰਦਰੁਸਤੀ ਵੱਲ ਧਿਆਨ ਦੇਣ ਅਤੇ ਪੜ੍ਹਾਈ ਨੂੰ ਵੀ ਨਾਲ- ਨਾਲ ਜਾਰੀ ਰੱਖਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਸਕੂਲ ਦੇ ਡੀ.ਪੀ ਅਧਿਆਪਕ ਸ਼ਮਸ਼ੇਰ ਸਿੰਘ, ਕੋਚ ਬੇਅੰਤ ਸਿੰਘ, ਜਤਿੰਦਰ ਕੌਰ, ਦਮਨਬੀਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।