ਜ਼ਿਲ੍ਹੇ ਅੰਦਰ ਐੱਸ ਆਈ ਆਰ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਬੀ ਐਲ ਓਜ਼ ਨੂੰ ਕਿੱਟਾਂ ਵੰਡੀਆਂ
ਰੋਹਿਤ ਗੁਪਤਾ
ਗੁਰਦਾਸਪੁਰ, 22 ਜੂਨ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਇੰਟੇਨਸਿਵ ਰਿਵੀਜ਼ਨ (SIR)-2026 ਤਹਿਤ ਬੀ ਐੱਲ ਓਜ ਨੂੰ ਐੱਸ ਆਈ ਆਰ ਦਾ ਕੰਮ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਭੇਜੀਆਂ ਕਿੱਟਾਂ ਵੰਡੀਆਂ ਗਈਆਂ ਹਨ, ਜਿਸ ਵਿੱਚ ਐੱਸ ਆਈ ਆਰ ਨਾਲ ਸਬੰਧਤ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ ਹੈ।
ਵਿਧਾਨ ਸਭਾ ਹਲਕਾ ਗੁਰਦਾਸਪੁਰ, ਡੇਰਾ ਬਾਬਾ ਨਾਨਕ, ਦੀਨਾਨਗਰ, ਸ੍ਰੀ ਹਰਗੋਬਿੰਦਪੁਰ ਸਾਹਿਬ, ਫਤਿਹਗੜ੍ਹ ਚੂੜੀਆਂ, ਬਟਾਲਾ ਅਤੇ ਕਾਦੀਆਂ ਵਿਖੇ ਬੀ ਐੱਲ ਓਜ਼ ਨੂੰ ਕਿੱਟਾਂ ਵੰਡੀਆਂ ਗਈਆਂ ਹਨ।
ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਨੇ ਦੱਸਿਆ ਕਿ 25 ਜੂਨ 2026 ਤੋਂ ਬੂਥ ਲੈਵਲ ਅਫ਼ਸਰ (BLOs) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡਣਗੇ।
ਉਨ੍ਹਾਂ ਨੇ ਸਮੂਹ ਬੀ ਐੱਲ ਓਜ਼ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਐੱਸ ਆਈ ਆਰ ਦਾ ਕੰਮ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਪ੍ਰੇਰਿਤ ਕੀਤਾ।
ਉਹਨਾਂ ਦੱਸਿਆ ਕਿ SIR 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ।
- Download Babushahi App
-
-