ਜ਼ਿਲ੍ਹੇ ਸੰਗਰੂਰ ਵਿੱਚ 10 ਮਈ ਦੀ ਰਾਤ ਨੂੰ 8 ਵਜੇ ਤੋਂ ਸਵੇਰੇ 6 ਵਜੇ ਤੱਕ ਮੁਕੰਮਲ ਤੌਰ ਉੱਤੇ ਬਲੈਕਆਊਟ ਘੋਸ਼ਿਤ
ਦਲਜੀਤ ਕੌਰ
ਸੰਗਰੂਰ, 10 ਮਈ, 2025: : ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐਸ ਐਸ ਪੀ, ਸੰਗਰੂਰ ਵੱਲੋਂ ਸਮੂਹ ਇਲਾਕਾ ਵਾਸੀਆਂ ਨੂੰ ਘਰਾਂ ਦੀਆਂ ਲਾਈਟਾਂ ਬੰਦ ਰੱਖਣ ਦੀ ਹਿਦਾਇਤ ਕੀਤੀ ਗਈ ਹੈ, ਉਕਤ ਸਮੇਂ ਦੌਰਾਨ ਬਿਜਲੀ ਦੀ ਸਪਲਾਈ ਬੰਦ ਰਹੇਗੀ। ਜਿਸ ਤੋਂ ਬਾਅਦ ਬਿਜਲੀ ਦੀ ਸਪਲਾਈ ਸ਼ੁਰੂ ਹੋਣ ਉੱਤੇ ਵੀ ਕਿਸੇ ਵੀ ਤਰ੍ਹਾਂ ਦੀਆਂ ਘਰਾਂ ਦੀਆਂ ਲਾਈਟਾਂ, ਸੋਲਰ ਲਾਈਟਾਂ ਜਾ ਸੀ ਸੀ ਟੀ ਵੀ ਦੀਆਂ ਕੈਮਰਿਆਂ ਆਦਿ ਬੰਦ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨਾ ਯਕੀਨੀ ਕੀਤਾ ਜਾਵੇ। ਕਿਸੇ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ ਅਤੇ ਜ਼ਿੰਮੇਵਾਰ ਨਾਗਰਿਕ ਵਜੋਂ ਕਿਸੇ ਵੀ ਤਰਾਂ ਦੀ ਅਫਵਾਹ ਜਾ ਤੱਥ ਰਹਿਤ ਜਾਣਕਾਰੀ ਨੂੰ ਅੱਗੇ ਸਾਂਝਾ ਨਾ ਕੀਤਾ ਜਾਵੇ।