ਜੇ ਕੋਈ ਵੱਢੀ ਲੈਣ ਦੀ ਕੋਸ਼ਿਸ਼ ਕਰਦਾ ਤਾਂ ਸਾਨੂੰ ਜਰੂਰ ਦੱਸੋ : ਭਗਵੰਤ ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਾਲਿਆਂ ਨੂੰ ਬਖ਼ਸਿ਼ਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮੰਤਰੀ ਜਾਂ ਵਿਧਾਇਕ ਨੂੰ ਵੀ ਛੱਡਿਆ ਨਹੀ ਜਾਵੇਗਾ ਜੇਕਰ ਉਹ ਕਰਪਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਮਜਬੂਰ ਬੰਦਾ ਪੈਸਿਆਂ ਦਾ ਇੰਤਜ਼ਾਮ ਕਰ ਕੇ ਰਿਸ਼ਵਤ ਦਿੰਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਜੇ ਕੋਈ ਬੰਦਾ ਰਿਸ਼ਵਤ ਮੰਗਦਾ ਹੈ ਤਾਂ ਸਾਨੂੰ ਜ਼ਰੂਰ ਦੱਸੋ, ਬੇਸ਼ੱਕ ਉਹ ਬੰਦਾ ਕਿਨਾ ਵੀ ਵੱਡਾ ਕਿਉਂ ਨਾ ਹੋਵੇ ਅਸੀ ਕਾਰਵਾਈ ਕਰਾਂਗੇ। ਉਨ੍ਹਾਂ ਰਮਨ ਅਰੋੜਾ ਵਿਧਾਇਕ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਇਥੇ ਕਾਰਵਾਈ ਹੋਈ ਹੈ। ਉਸੀ ਤਰ੍ਹਾਂ ਕਿਸੇ ਨੂੰ ਵੀ ਛੱਡਿਆ ਨਹੀਂ ਜਾਵੇਗਾ।