ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਸਾਹਿਬ 'ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਕੇਜਰੀਵਾਲ
- ਕੇਜਰੀਵਾਲ ਨੇ ਹਮਲੇ ਵਿੱਚ ਮਾਰੇ ਗਏ ਲੋਕਾਂ ਅਤੇ ਪੀੜਤ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ
ਚੰਡੀਗੜ੍ਹ, 7 ਮਈ 2025 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਐਲਓਸੀ ਦੇ ਨੇੜੇ ਇੱਕ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਕੇਜਰੀਵਾਲ ਨੇ ਪਾਕਿਸਤਾਨ ਦੇ ਇਸ ਹਮਲੇ ਨੂੰ ਬਹੁਤ ਹੀ ਨਿੰਦਣਯੋਗ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਦੱਸਿਆ। ਉਨ੍ਹਾਂ ਹਮਲੇ ਵਿੱਚ ਮਾਰੇ ਗਏ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
ਮੰਗਲਵਾਰ ਰਾਤ ਨੂੰ ਪੁੰਛ ਸੈਕਟਰ ਵਿੱਚ ਐਲਓਸੀ ਨੇੜੇ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲ਼ੀਬਾਰੀ ਅਤੇ ਬੰਬਾਰੀ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਸਮੇਤ ਲਗਭਗ 10 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 45 ਹੋਰ ਜ਼ਖ਼ਮੀ ਹੋ ਗਏ। ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਅਸਹਿ ਦਰਦ ਨੂੰ ਸਹਿਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।