ਝੋਨੇ ਦੀਆਂ ਮੰਡੀਆਂ ਵਿੱਚ ਖਰੀਦ ਬੰਦ ਕਰਨ ਤੋਂ ਦੁਖੀ ਕਿਸਾਨਾਂ ਨੇ ਬਠਿੰਡਾ ਮਲੋਟ ਸੜਕ 'ਤੇ ਜਾਮ ਲਾਇਆ
ਅਸ਼ੋਕ ਵਰਮਾ
ਗਿੱਦੜਬਾਹਾ, 16 ਨਵੰਬਰ 2026 :ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਿੱਦੜਬਾਹਾ ਬਲਾਕ ਕਮੇਟੀ ਤੇ ਵੱਖ ਕਿਸਾਨ ਜਥੇਬੰਦੀਆਂ ਨੇ ਝੋਨੇ ਦੀ ਮ ਆਮਦ ਦੇ ਬਾਵਜੂਦ 400 ਮੰਡੀਆਂ ਬੰਦ ਕਰਨ ਦੇ ਫੈਸਲੇ ਅਤੇ ਪਰਾਲੀ ਸਾੜਨ ਦੇ ਕੀਤੇ ਪਰਚਿਆਂ ਜੁਰਮਾਨਿਆਂ ਅਤੇ ਲਾਲ ਐਂਟਰੀ ਪਾਉਣ ਖਿਲਾਫ ਅੱਜ ਦੋ ਘੰਟਿਆਂ ਲਈ ਬਠਿੰਡਾ ਮਲੋਟ ਕੌਮੀ ਸੜਕ ਮਾਰਗ ਜਾਮ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਹਾਲਾਂਕਿ ਇਸ ਮੌਕੇ ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ ਜਲਦੀ ਖਰੀਦ ਚਾਲੂ ਕੀਤੀ ਜਾਵੇਗੀ ਕਿ ਪਰ ਕਿਸਾਨਾਂ ਦਾ ਕਹਿਣਾ ਸੀ ਕਿ ਜੇ ਮਸਲਾ ਹੱਲ ਨਾ ਹੋਇਆ ਤਾਂ ਉਹ ਜਲਦੀ ਹੀ ਸੜਕ ਨੂੰ ਮੁਕੰਮਲ ਠੱਪ ਕਰਨਗੇ ਜਿਸ ਤੋਂ ਪੈਦਾ ਹੋਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਦੌਰਾਨ ਕਿਸਾਨਾਂ ਨੇ ਅੱਜ ਗਿੱਦੜਬਾਹਾ ਹਲਕੇ ਤੋਂ ਵਿਧਾਇਕ ਹਰਦੀਪ ਸਿੰਘ ਢਿੱਲੋ ਦੀ ਰਿਹਾਇਸ਼ ਅੱਗੇ ਵੀ ਰੋਸ ਪ੍ਰਦਰਸ਼ਨ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਨਾਨਕ ਸਿੰਘ ਫ਼ਕਰਸਰ ਸੂਬਾ ਸਕੱਤਰ ਕੁਲਦੀਪ ਸਿੰਘ ਨੇਤਾ ਕੋਟਭਾਈ ਭਾਕਿਯੂ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ ,ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਖਰੀਦ ਤੋਂ ਭੱਜ ਰਹੀ ਹੈ।
ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਲਈ 400 ਮੰਡੀਆਂ ਨੂੰ ਬੰਦ ਕਰਨ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਝੋਨੇ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ ਮੁੱਖ ਮੰਤਰੀ ਦੇ ਬਿਆਨ ਅਨੁਸਾਰ ਬੰਦ ਪਈਆਂ ਦਾਣਾ ਮੰਡੀਆਂ ਦੇ ਵਿੱਚ ਖ਼ਰੀਦ ਕਰਨ ਦੀ ਫੂਕ ਬੁਰੀ ਤਰ੍ਹਾਂ ਨਿਕਲ ਚੁੱਕੀ ਹੈ। ਕਰਜ਼ਈ ਕਿਸਾਨ ਆੜ੍ਹਤੀਆਂ ਦੇ ਮੁਥਾਜ ਹੋਣ ਕਰਕੇ ਸ਼ੈਲਰ ਮਾਲਕਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਝੋਨਾ ਮੰਡੀਆਂ ਵਿੱਚ ਚੁੱਕਣ ਲਈ ਜਾਂ 3 ਤੋਂ 10 ਕਿੱਲੋ ਪ੍ਰਤੀ ਕੁਇੰਟਲ ਕਾਂਟ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ ।ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕੇਂਦਰ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਸਲ ਚ 1990-91 ਦੀਆਂ ਨੀਤੀਆਂ ਜਿਸ ਦੀ ਜਨਮਦਾਤੀ ਕਾਂਗਰਸ ਦੇ ਪ੍ਰਧਾਨ ਨਰਸਿਮਾ ਰਾਓ ਦੇ ਦਸਤਖਤਾਂ ਹੇਠ ਭਾਰਤ ਲੋਕਾਂ ਕਿਸਾਨਾਂ ਦੇ ਗਲ ਅੰਗੂਠਾਂ ਦਿੱਤਾ ਹੈ। ਉਹਨਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਡਬਲਿਊ ਟੀਓ, ਕਰ ਮੁਕਤ ਡੇਅਰੀ ਫਾਰਮਿੰਗ ਲੈਂਡ ਪੂਲਿੰਗ ਨਿੱਜੀ ਕਰਨ ਦੀਆਂ ਨੀਤੀਆਂ ਲਾਗੂ ਕਰਨ ਲਈ ਸਰਕਾਰੀ ਖਰੀਦ ਤੋਂ ਹੱਥ ਪਿੱਛੇ ਖਿੱਚ ਲਏ ਹਨ ਜਿਸ ਨੂੰ ਦੇਸ਼ ਦਾ ਅੰਨਦਾਤਾ ਸੰਘਰਸ਼ੀਲ ਕਿਸਾਨ ਮਜ਼ਦੂਰ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ।
ਬਠਿੰਡਾ ਜ਼ਿਲ੍ਹੇ ਤੋਂ ਧਰਮਪਾਲ ਸਿੰਘ ਜੰਡੀਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਵਿੱਚ ਖਾਸ ਕਰਕੇ ਪਿਛੇਤਾ ਫੂਸਾ 44 ਅਤੇ 126 ਵਰਾਇਟੀ ਝੋਨਾ ਹੁਣ ਮੰਡੀਆਂ ਵਿੱਚ ਆਇਆ ਹੈ। ਫਾਜ਼ਿਲਕਾ, ਸੀ੍ ਮੁਕਤਸਰ ਸਾਹਿਬ,ਮਾਨਸਾ, ਬਠਿੰਡਾ, ਫਰੀਦਕੋਟ, ਮੋਗਾ, ਬਰਨਾਲਾ, ਮਲੇਰ ਕੋਟਲਾ, ਸੰਗਰੂਰ, ਪਟਿਆਲਾ, ਲੁਧਿਆਣਾ, ਦੀਆਂ ਮੰਡੀਆਂ ਵਿੱਚ ਹਾਲੇ ਵੀ 35% ਤੋਂ ਉੱਪਰ ਝੋਨਾ ਖਰੀਦ ਕਰਨ ਵਾਲਾ ਪਿਆ ਹੈ ਇਸ ਵਾਰ ਬੰਪਰ ਫ਼ਸਲ ਹੋਈ ਹੈ ਅਤੇ 185 ਲੱਖ ਮੀਟ੍ਰਿਕ ਟਣ ਦੇ ਟੀਚੇ ਤੋਂ ਲਗਭਗ 20 ਲੱਖ ਮੀਟ੍ਰਿਕ ਟਨ ਵੱਧ ਹੋਇਆ ਹੈ। ਉਹਨਾਂ ਕਿਹਾ ਕਿ ਝੋਨਾਂ ਤਾਂ ਬਾਹਰਲੀਆਂ ਸਟੇਟਾਂ ਜ਼ਿਲਿਆਂ ਦੇ ਕਿਸਾਨਾਂ ਤੋਂ ਸਸਤੇ ਭਾਅ ਵਪਾਰੀ ਵਰਗ ਲਿਆ ਰਿਹਾ ਹੈ। ਜਿਨ੍ਹਾਂ ਦੀ ਵੀ ਵੱਡੀ ਲੁੱਟ ਖਸੁੱਟ ਕਾਂਟ ਲਾਕੇ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੰਗਾਂ ਲਾਗੂ ਕਰਾਉਣ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੇ ਅਖੌਤੀ ਇੱਕਠਾ ਚ ਕਹਿ ਰਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਪਰਚੇ ਦਰਜ ਨਹੀਂ ਕੀਤੇ ਜਾਣਗੇ ਦੂਜੇ ਪਾਸੇ ਧੜਾਂ ਧੜ ਕਿਸਾਨਾਂ ਤੇ ਦਰਜ ਪੁਲਿਸ ਕੇਸ ਅਤੇ ਜੁਰਮਾਨੇ ਤੇ ਲਾਲ ਐਂਟਰੀ ਪਾਏ ਜਾ ਰਹੀ ਹੈ। ਉਹਨਾਂ ਐਲਾਨ ਕੀਤਾ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਸੰਘਰਸ਼ ਤੇਜ਼ ਕੀਤਾ ਜਾਏਗਾ।
- Download Babushahi App
-
-