ਟੱਕਰਾਂਗੇ ਸ਼ਰੀਕ ਬਣ ਕੇ...!
ਚੰਨੀ ਦੀ ਸਾਈਕਲ ਯਾਤਰਾ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਐਲਾਨ, ਕੱਲ੍ਹ ਲੁਧਿਆਣਾ ਤੋਂ ਕੱਢਣਗੇ 'ਇਨਸਾਫ਼ ਮਾਰਚ'
Ravinder Singh/ Ravi Jakhu
ਲੁਧਿਆਣਾ, 18 ਨਵੰਬਰ 2026: ਟੱਕਰਾਂਗੇ ਸ਼ਰੀਕ ਬਣ ਕੇ...! ਇਹ ਗੱਲ ਸਾਬਕਾ ਮੁੱਖ ਮੰਤਰੀ ਚੰਨੀ ਅਤੇ ਰਾਜਾ ਵੜਿੰਗ ਦੀਆਂ ਪੰਜਾਬ ਵਿਚ ਆਹਮੋ-ਸਾਹਮਣੇ ਹੋ ਰਹੀਆਂ ਯਾਤਰਾਵਾਂ ਤੇ ਅਹਿਮ ਢੁੱਕ ਰਹੀ ਹੈ। ਦਰਅਸਲ, ਪੰਜਾਬ ਦੀ ਸਿਆਸਤ ਵਿੱਚ ਇਨ੍ਹੀਂ ਦਿਨੀਂ ਯਾਤਰਾਵਾਂ ਦਾ ਦੌਰ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਈਕਲ ਯਾਤਰਾ ਸ਼ੁਰੂ ਕਰਨ ਤੋਂ ਬਾਅਦ ਹੁਣ ਕਾਂਗਰਸ ਦੇ ਸੰਸਦ ਮੈਂਬਰ ਰਾਜਾ ਵੜਿੰਗ ਵੀ ਆਪਣੀ ਵੱਖਰਾ 'ਇਨਸਾਫ਼ ਮਾਰਚ' ਸ਼ੁਰੂ ਕਰਨ ਜਾ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ, ਰਾਜਾ ਵੜਿੰਗ ਵੱਲੋਂ ‘ਇਨਸਾਫ਼ ਯਾਤਰਾ’ ਦੀ ਸ਼ੁਰੂਆਤ 19 ਨਵੰਬਰ ਨੂੰ ਬੱਚਤ ਭਵਨ (ਲੁਧਿਆਣਾ) ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਯਾਤਰਾ ਰਾਹੀਂ ਉਹ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਉਭਾਰਨ ਦੀ ਕੋਸ਼ਿਸ਼ ਕਰਨਗੇ।
ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦੇ ਦਰਮਿਆਨ ਰਾਜਾ ਵੜਿੰਗ ਵੱਲੋਂ ਆਪਣੀ ਵੱਖਰੀ ਮੁਹਿੰਮ ਸ਼ੁਰੂ ਕਰਨ ਦੇ ਐਲਾਨ ਨੂੰ ਪੰਜਾਬ ਕਾਂਗਰਸ ਦੀ ਸਰਗਰਮੀਆਂ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਦੋਵਾਂ ਆਗੂਆਂ ਦੀਆਂ ਯਾਤਰਾਵਾਂ ਨਾਲ ਸੂਬੇ ਵਿੱਚ ਕਾਂਗਰਸ ਦੀ ਸਿਆਸੀ ਸਰਗਰਮੀ ਵਧਣ ਦੇ ਸੰਕੇਤ ਮਿਲ ਰਹੇ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਰਾਜਾ ਵੜਿੰਗ ਦੀ ਇਨਸਾਫ਼ ਯਾਤਰਾ ਦੇ ਸ਼ੁਰੂਆਤੀ ਪ੍ਰੋਗਰਾਮ ਅਤੇ ਇਸ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ’ਤੇ ਟਿਕੀਆਂ ਹੋਈਆਂ ਹਨ।
- Download Babushahi App
-
-