ਡਾਕਟਰ ਤਜਿੰਦਰ ਸਿੰਘ ਭਾਜਪਾ ਦੇ ਮੈਡੀਕਲ ਸੈੱਲ ਦੇ ਜ਼ਿਲ੍ਹਾ ਕਨਵੀਨਰ ਨਿਯੁੱਕਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 16 ਜੂਨ 2026
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ **ਰਾਜਵਿੰਦਰ ਸਿੰਘ ਲੱਕੀ** ਨੇ ਜ਼ਿਲ੍ਹੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ **ਡਾ. ਤਜਿੰਦਰ ਸਿੰਘ, ਨਵਾਂਸ਼ਹਿਰ** ਨੂੰ **ਭਾਜਪਾ ਸ਼ਹੀਦ ਭਗਤ ਸਿੰਘ ਨਗਰ ਦੇ ਮੈਡੀਕਲ ਸੈੱਲ ਦਾ ਜ਼ਿਲ੍ਹਾ ਕਨਵੀਨਰ (ਪ੍ਰਧਾਨ)** ਨਿਯੁਕਤ ਕੀਤੇ ਜਾਣ 'ਤੇ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਡਾ. ਤਜਿੰਦਰ ਸਿੰਘ ਸਮਾਜ ਸੇਵਾ ਅਤੇ ਸਿਹਤ ਖੇਤਰ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਰੱਖਦੇ ਹਨ। ਉਹ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਭਾਜਪਾ ਦੇ ਮੈਡੀਕਲ ਸੈੱਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸਿਹਤ ਸਬੰਧੀ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇਗਾ।
ਇਸ ਮੌਕੇ ਨਵਾਂਸ਼ਹਿਰ ਦੇ ਸੰਗਠਨ ਇੰਚਾਰਜ ਸਰਦਾਰ ਜਤਿੰਦਰ ਸਿੰਘ ਅਠਵਾਲ ਨੇ ਕਿਹਾ ਕਿ ਭਾਜਪਾ ਦੀ ਕੇਂਦਰੀ ਅਤੇ ਸੂਬਾ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੈਡੀਕਲ ਸੈੱਲ ਲੋਕਾਂ ਤੱਕ ਸਿਹਤ ਸੇਵਾਵਾਂ, ਜਾਗਰੂਕਤਾ ਮੁਹਿੰਮਾਂ ਅਤੇ ਸਮਾਜ ਭਲਾਈ ਦੇ ਪ੍ਰੋਗਰਾਮਾਂ ਨੂੰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਡਾ. ਤਜਿੰਦਰ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਡਾ. ਤਜਿੰਦਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਮੁੜ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਅਸ਼ਵਨੀ ਧੀਰ, ਸਰਕਲ ਪ੍ਰਧਾਨ ਮੁਨੀਸ਼ ਅਗਨੀਹੋਤਰੀ, ਬਹਾਦੁਰ ਚੰਦ ਅਰੋੜਾ, ਅਸ਼ਵਨੀ ਨਈਅਰ, ਜਸਕਰਨ ਸੇਠੀ, ਜੱਸੀ ਮਹਾਲੋਂ ਆਦਿ ਹਾਜਰ ਸਨ।
- Download Babushahi App
-
-