ਡਾ. ਅੰਬੇਦਕਰ ਦੇ ਜਨਮ ਦਿਹਾੜੇ ਮੌਕੇ ਕਾਂਗਰਸ ਵੱਲੋਂ ਸੰਵਿਧਾਨ ਦੀ ਮਜਬੂਤੀ ਲਈ ਕੰਮ ਕਰਨ ਦਾ ਪ੍ਰਣ
ਅਸ਼ੋਕ ਵਰਮਾ
ਬਠਿੰਡਾ 14ਅਪ੍ਰੈਲ 2026:ਡਾਕਟਰ ਭੀਮ ਰਾਓ ਅੰਬੇਦਕਰ ਦੀ 135ਵੇਂ ਜਨਮ ਦਿਨ ਮੌਕੇ ਕਾਂਗਰਸ ਵੱਲੋਂ ਕਾਂਗਰਸ ਭਵਨ ਤੋਂ ਲੈ ਕੇ ਬਾਜ਼ਾਰਾਂ ਵਿੱਚ ਮਾਰਚ ਕੱਢਿਆ ਗਿਆ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਕਾਂਗਰਸ ਭਵਨ ਵਿਖੇ ਵੀ ਸਮੁੱਚੀ ਲੀਡਰਸ਼ਿਪ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਡਾਕਟਰ ਭੀਮ ਰਾਓ ਅੰਬੇਦਕਰ ਵੱਲੋਂ ਹੋਂਦ ਵਿੱਚ ਲਿਆਂਦੇ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਦੀ ਰਹੀ ਹੈ ਪਰ ਦੇਸ਼ ਦੀ ਮੋਦੀ ਸਰਕਾਰ ਵਿਰੋਧੀ ਧਰ ਦੀ ਆਵਾਜ਼ ਨੂੰ ਦਬਾ ਰਹੀ ਹੈ। ਉਥੇ ਹੀ ਸੰਵਿਧਾਨ ਦੀਆਂ ਧੱਜੀਆਂ ਵੀ ਉਡਾਈਆਂ ਜਾ ਰਹੀਆਂ ਹਨ।ਵੋਟਰਾਂ ਤੋਂ ਵੋਟ ਤਾਂ ਹੱਕ ਖੋਹਣ ਤੱਕ ਦੇ ਹਥਕੰਡੇ ਆਪਣਾ ਇਹ ਜਾ ਰਹੇ ਹਨ ,ਜੋ ਦੇਸ਼ ਹਿੱਤ ਵਿੱਚ ਸਹੀ ਕਦਮ ਨਹੀਂ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਹਮੇਸ਼ਾ ਲੋਕਾਂ ਦੀ ਆਵਾਜ਼ ਉਠਾਉਂਦੀ ਰਹੇਗੀ। ਇਸ ਮੌਕੇ ਉਹਨਾਂ ਪੰਜਾਬ ਦੀ ਮਾਨ ਸਰਕਾਰ ਨੂੰ ਵੀ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦੀ ਹਜੇ ਤੱਕ ਕਿਸਾਨਾਂ ਨੂੰ ਮਿਹਨਤ ਨਹੀਂ ਦਿੱਤੀ ਗਈ।ਇਥੋਂ ਤੱਕ ਕਿ ਦਲਿਤ ਜਾਂ ਗਰੀਬ ਵਰਗ ਨੂੰ ਵੀ ਬਣਦੇ ਹੱਕ ਨਹੀਂ ਦਿੱਤੇ ਗਏ, ਹੁਸ਼ਿਆਰ ਲੜਕੀਆਂ ਅਤੇ ਸਕੂਲਾਂ ਵਿੱਚ ਵਜ਼ੀਫੇ ਤੱਕ ਨਹੀਂ ਦਿੱਤੇ ਗਏ, ਜਿਸ ਤੋਂ ਸਰਕਾਰ ਦੀ ਮਾੜੀ ਮਨਸ਼ਾ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਡੀਏ-ਟੀਏ ਦੀਆਂ ਕਿਸ਼ਤਾਂ ਤੱਕ ਨਹੀਂ ਦਿੱਤੀਆਂ ਗਈਆਂ, ਤਨਖਾਹਾਂ ਤੇ ਪੈਨਸ਼ਨਾਂ ਲਈ ਵੀ ਮੁਲਾਜ਼ਮਾਂ ਨੂੰ ਤਰਸਣਾ ਪੈਂਦਾ ਹੈ ਜਿਸ ਤੋਂ ਪੰਜਾਬ ਸਰਕਾਰ ਦਾ ਵੀ ਸੰਵਿਧਾਨ ਵਿਰੋਧੀ ਚਿਹਰਾ ਨੰਗਾ ਹੁੰਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਵੇਲੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਹੈ । ਇਸ ਮੌਕੇ ਉਨਾਂ ਸਮੂਹ ਪੰਜਾਬੀਆਂ ਨੂੰ ਦੇਸ਼ ਹਿੱਤ ਅਤੇ ਡਾਕਟਰ ਭੀਮ ਰਾਓ ਅੰਬੇਦਕਰ ਦੀ ਸੋਚ ਨੂੰ ਨੇਪਰੇ ਚਾੜਨ ਲਈ ਕਾਂਗਰਸ ਦੇ ਹੱਥ ਮਜਬੂਤ ਕਰਨ ਦਾ ਸੱਦਾ ਵੀ ਦਿੱਤਾ।ਇਸ ਮੌਕੇ ਅਸ਼ੋਕ ਕੁਮਾਰ, ਕੇਕੇ ਅਗਰਵਾਲ, ਮਾਸਟਰ ਹਰਮੰਦਰ ਸਿੰਘ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੈਸ ਇੰਚਾਰਜ ਰੁਪਿੰਦਰ ਬਿੰਦਰਾ ਆਦਿ ਹਾਜ਼ਰ ਸਨ।।
Click to Follow Babushahi Facebook page →