ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਨਸ਼ਿਆਂ ਵਿਰੁੱਧ ਪਦਯਾਤਰਾ
ਵੱਖ-ਵੱਖ ਵਾਰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪਦਯਾਤਰਾ ਕੀਤੀਆਂ
ਰੋਹਿਤ ਗੁਪਤਾ
ਬਟਾਲਾ, 29 ਜਨਵਰੀ
ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਆਦਿੱਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਜਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਪਦਯਾਤਰਾ ਜਾ ਰਹੀਆਂ ਹਨ।
ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ-ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ, ਜਸ ਤਹਿਤ ਨਸ਼ਿਆਂ ਵਿਰੁੱਧ ਵਿੱਢੇ ਯੁੱਧ ਦੇ ਦੂਜੇ ਪੜਾਅ ਤਹਿਤ ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀਆਂ ਜਾ ਰਹੀਆਂ ਹਨ , ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਬਟਾਲਾ ਦੀ ਵਾਰਡ ਨੰਬਰ 4, 39 ਅਤੇ 43 ਸਮੇਤ ਵੱਖ-ਵੱਖ ਵਾਰਡਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪਦਯਾਤਰਾ ਕੀਤੀਆਂ ਗਈਆਂ। ਜਿਸ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਸਮੇਤ ਲੋਕਾਂ ਨੇ ਸ਼ਮੂਲੀਅਤ ਕੀਤੀ।
ਦੱਸਣਯੋਗ ਹੈ ਕਿ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਨੰਬਰ ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋ ਸਕਦਾ ਹੈ।