ਡਿਪਟੀ ਕਮਿਸ਼ਨਰ ਵੱਲੋਂ ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀ ਹਦਾਇਤ
ਅਸ਼ੋਕ ਵਰਮਾ
ਬਠਿੰਡਾ, 18 ਜੂਨ 2025 : ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਸਾਰੇ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਾਰਟੀਸ਼ਨ ਦੇ ਕੇਸਾਂ ਤੋਂ ਇਲਾਵਾ ਰਿਕਵਰੀ ਦੇ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇੰਤਕਾਲ, ਡੀਮਾਰਕੇਸ਼ਨ, ਜਮ੍ਹਾਂਬੰਦੀਆਂ, ਗਿਰਦਾਵਰੀ ਤੇ ਮੇਰਾ ਘਰ, ਮੇਰੇ ਨਾਮ ਆਦਿ ਕਾਰਜਾਂ ਬਾਰੇ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਵਿਭਾਗ ਵਲੋਂ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸਕੀਮਾਂ ਸਬੰਧੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਦਿੱਤੇ ਟੀਚਿਆਂ ਨੂੰ ਪੂਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਨਾਲ-ਨਾਲ ਪਿੰਡਾਂ ਅੰਦਰ ਬਣੀਆਂ ਕੈਮਿਸਟ ਦੀਆਂ ਦੁਕਾਨਾਂ ’ਤੇ ਚੈਕਿੰਗ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਬਿਨ੍ਹਾ ਲਾਇਸੰਸਾਂ ਤੋਂ ਚੱਲ ਰਹੇ ਕੈਮਿਸਟਾਂ ਖਿਲਾਫ ਤਰੁੰਤ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਰੋਡ ਸੇਫਟੀ ਦੀ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਦੀਆਂ ਵੈਨਾਂ ਦੇ ਡਰਾਈਵਰਾਂ ਦਾ ਡਰਾਈਵਿੰਗ ਲਾਇਸੰਸ, ਪੁਲਿਸ ਵੈਰੀਫਿਕੇਸ਼ਨ, ਡੋਪ ਟੈਸਟ ਅਤੇ ਅੱਖਾਂ ਦੇ ਟੈਸਟ ਕਰਵਾ ਕੇ ਜਮ੍ਹਾਂ ਕਰਵਾਉਣੇ ਲਾਜ਼ਮੀ ਬਣਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਵੇਰ ਦੀ ਸਭਾ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਪ੍ਰਿੰਸੀਪਲਾਂ ਨਾਲ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾਣ, ਜਿਸ ਵਿੱਚ ਉਨ੍ਹਾਂ ਨੂੰ ਵੱਧ ਤੋਂ ਵੱਧ ਡਰੱਗ ਅਤੇ ਸੇਫ ਸਕੂਲ ਪਾਲਿਸੀ ਬਾਰੇ ਜਾਣੂ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸੁਚੱਜੀ ਆਵਾਜਾਈ ਦੇ ਮੱਦੇਨਜ਼ਰ ਅਤੇ ਦੁਰਘਟਾਨਾਵਾਂ ਰੋਕਣ ਲਈ ਪ੍ਰਭਾਵਿਤ ਸਥਾਨਾਂ ਦੀ ਸ਼ਨਾਖਤ ਕਰਕੇ ਉਥੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਆਦੇਸ਼ ਹਸਪਤਾਲ ਦੇ ਕੋਲ ਸਪੀਡ ਬਰੇਕਰ ਬਣਾਉਣੇ ਲਾਜ਼ਮੀ ਬਣਾਏ ਜਾਣ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਖੇਡ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜੋੜਨ ਲਈ ਗਰਾਊਂਡ ਬਣਾ ਕੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਿਆਂ ਜਾ ਸਕੇ।
ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਨੂੰ ਰੋਕਣ ਲਈ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ, ਜ਼ਿਲ੍ਹਾ ਸਿਹਤ ਅਫਸਰ ਡਾ ਊਸ਼ਾ ਗੋਇਲ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ ਸੁਖਜਿੰਦਰ ਸਿੰਘ ਗਿੱਲ, ਜ਼ਿਲ੍ਹਾ ਟੀਕਾਕਰਨ ਅਫਸਰ ਮੀਨਾਕਸ਼ੀ ਸਿੰਗਲਾ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ, ਆਰ.ਟੀ.ਓ. ਪੁਨੀਤ ਸ਼ਰਮਾ, ਮੁੱਖ ਮੰਤਰੀ ਖੇਤਰੀ ਫੀਲਰ ਅਫਸਰ ਸ਼੍ਰੀ ਰਮਨਦੀਪ ਸਿੰਘ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਸਿੰਘ ਤੋਂ ਇਲਾਵਾ ਤਹਿਸੀਲਦਾਰ-ਨਾਇਬ ਤਹਿਸੀਲਦਾਰਾਂ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।