ਡੀ.ਟੀ.ਐਫ਼. ਪੰਜਾਬ ਵੱਲੋਂ ਜ਼ਬਰੀ ਥੋਪੇ ਟੀ. ਈ. ਟੀ ਖਿਲਾਫ ਸੰਘਰਸ਼ ਜ਼ਾਰੀ ਰੱਖਣ ਦਾ ਅਹਿਦ
6 ਅਤੇ 7 ਅਪ੍ਰੈਲ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ-ਡੀ. ਟੀ. ਐਫ਼.
ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਕੀਤਾ ਜਾਵੇਗਾ ਸੂਬਾ ਪੱਧਰੀ ਪ੍ਰੋਗਰਾਮ
ਦਲਜੀਤ ਕੌਰ
ਚੰਡੀਗੜ੍ਹ, 31 ਮਾਰਚ, 2026: ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ ਅਧਿਆਪਕ ਵਿਰੋਧੀ ਫੈਸਲੇ ਖਿਲਾਫ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਘਰਸ਼ ਜ਼ਾਰੀ ਰੱਖਣਾ ਦਾ ਅਹਿਦ ਲਿਆ ਹੈ|ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਾ ਕਮੇਟੀ ਦੀ ਹੋਈ ਆਨਲਾਈਨ ਮੀਟਿੰਗ ਵਿੱਚ ਜ਼ਬਰੀ ਥੋਪੇ ਟੀ. ਈ. ਟੀ. ਦੇ ਮਸਲੇ 'ਤੇ ਪੰਜਾਬ ਸਰਕਾਰ ਦੇ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਚਲਦੇ ਸੰਘਰਸ਼ ਵਿੱਚ ਸਿੱਖਿਆ ਮੰਤਰੀ ਪੰਜਾਬ ਸਰਕਾਰ ਵੱਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਵਿੱਚ ਵਾਅਦੇ ਕੀਤੇ ਸਨ ਕਿ ਟੀ.ਈ.ਟੀ. ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਪਾਈ ਜਾਵੇਗੀ, ਵਿਧਾਨ ਸਭਾ ਵਿੱਚ ਅਧਿਆਪਕਾਂ ਦੇ ਹੱਕ ਵਿੱਚ ਬਿੱਲ ਪਾਸ ਪਾਸ ਕੀਤਾ ਜਾਵੇਗਾ, ਪਰ ਇਸਦੇ ਉਲਟ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸੁਰੱਖਿਆ ਕਰਦੇ 2017 ਦੇ ਨੋਟੀਫਿਕੇਸ਼ਨ ਰੱਦ ਨੂੰ ਕਰਨਾ ਅਤੇ ਹਾਈਕੋਰਟ ਵਿੱਚ ਡਾਇਰੈਕਟਰ ਸਿੱਖਿਆ ਵਿਭਾਗ ਦੁਆਰਾ ਟੀ.ਈ.ਟੀ. ਪਾਸ ਤੋਂ ਬਿਨਾਂ ਪ੍ਰਮੋਸ਼ਨਾਂ ਨਾ ਕਰਨ ਦੇ ਦਿੱਤੇ ਹਲਫਨਾਮੇ ਤੋਂ ਜ਼ਾਹਿਰ ਹੋ ਗਿਆ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਵਾਅਦਾ ਖਿਲਾਫੀ ਕਰ ਰਿਹਾ ਹੈ। ਹੁਣ ਅਧਿਆਪਕਾਂ ਉਪਰ ਜ਼ਬਰੀ ਥੋਪੇ ਜਾ ਰਹੇ ਵਿਭਾਗੀ ਟੀ .ਈ .ਟੀ . ਦੇ ਟੈਸਟ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਤਿੱਖਾ ਸੰਘਰਸ਼ ਅੱਗੇ ਵੀ ਜ਼ਾਰੀ ਰੱਖਣ ਦਾ ਫ਼ੈਸਲਾ ਲਿਆ ਹੈ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ,ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ,ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਅਧਿਆਪਕਾਂ ਦੀਆਂ 14 ਜਥੇਬੰਦੀਆਂ ਵੱਲੋਂ ਵਿਭਾਗੀ ਟੀ .ਈ .ਟੀ . ਦੇ ਖਿਲਾਫ 6 ਅਤੇ 7 ਅਪ੍ਰੈਲ ਨੂੰ ਜ਼ਿਲਾ ਪੱਧਰ ਤੇ ਸਰਕਾਰ ਦੀ ਅਰਥੀ ਫੂਕੇ ਜਾਣ ਦੇ ਪ੍ਰੋਗਰਾਮ ਵਿੱਚ ਡੀ.ਟੀ.ਐਫ਼. ਪੰਜਾਬ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ|ਉਹਨਾਂ ਕਿਹਾ ਕਿ 14 ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ 6-7 ਅਪਰੈਲ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਤੋਂ ਬਾਅਦ ਸੂਬਾ ਪੱਧਰੀ ਐਕਸ਼ਨ ਵਾਸਤੇ ਭਰਾਤਰੀ ਜਥੇਬੰਦੀਆਂ ਨਾਲ ਵਿਚਾਰ ਕਰਕੇ ਸੂਬਾ ਪੱਧਰੀ ਪ੍ਰੋਗਰਾਮ ਦਿੱਤਾ ਜਾਵੇਗਾ ਅਤੇ ਜੇਕਰ ਇਸ ਬੇਲੋੜੇ ਅਤੇ ਜ਼ਬਰੀ ਥੋਪੇ ਟੀ .ਈ .ਟੀ. ਕਾਰਨ ਕਿਸੇ ਵੀ ਅਧਿਆਪਕ ਦੀ ਨੌਕਰੀ ਜਾਂ ਪ੍ਰੋਮੋਸ਼ਨ ਉੱਪਰ ਕੋਈ ਖਤਰਾ ਆਉਂਦਾ ਹੈ ਤਾਂ ਜਥੇਬੰਦੀ ਉਸ ਅਧਿਆਪਕ ਦੀ ਜੀਅ-ਜਾਨ ਨਾਲ ਮੱਦਦ ਕਰੇਗੀ,ਉਹਨਾਂ ਅਧਿਆਪਕਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਣ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਸੂਬਾ ਕਮੇਟੀ ਮੈਂਬਰ ਜਗਵੀਰਨ ਕੌਰ, ਬਲਜਿੰਦਰ ਸਿੰਘ ਬਠਿੰਡਾ, ਕਰਮਜੀਤ ਸਿੰਘ ਤਾਮਕੋਟ, ਹਰਭਗਵਾਨ ਸਿੰਘ ਗੁਰਨੇ , ਤਲਵਿੰਦਰ ਸਿੰਘ ਖਰੌੜ , ਜਗਵਿੰਦਰ ਸਿੰਘ ਸ਼੍ਰੀ, ਪਲਵਿੰਦਰ ਸਿੰਘ ਰੰਧਾਵਾ , ਦਲਜੀਤ ਸਿੰਘ ਸਮਰਾਲਾ, ਹਰਜੀਤ ਸਿੰਘ ਸਧਾਰ, ਅਵਤਾਰ ਲਾਲ, ਚਰਨਜੀਤ ਸਿੰਘ ਕਪੂਰਥਲਾ, ਸੁਖਪਾਲਜੀਤ ਸਿੰਘ ਮੋਗਾ ਜੀਵਨ ਸਿੰਘ ਮੁਕਤਸਰ ਸਾਹਿਬ, ਹਰਜਿੰਦਰ ਸਿੰਘ ਅਨੂਪਗੜ੍ਹ, ਪਰਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਦਾਤਾ ਸਿੰਘ ਨਮੋਲ ਵੱਲੋਂ ਫੋਨ ਉੱਪਰ ਸਹਿਮਤੀ ਪ੍ਰਗਟ ਕੀਤੀ ਗਈ।
Click to Follow Babushahi Facebook page →