ਡੈਮੋਕਰੇਟਿਕ ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ
ਅਸ਼ੋਕ ਵਰਮਾ
ਬਠਿੰਡਾ, 26 ਅਕਤੂਬਰ 2025: ਡੈਮੋਕਰੇਟਿਕ ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਵੱਲੋਂ ਸੂਬਾ ਆਗੂ ਸਰੰਜਨਾ ਰਾਣੀ ਅਤੇ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਵਿੱਚ ਇੱਕ ਮੰਗ ਪੱਤਰ ਸਿਵਲ ਸਰਜਨ ਨੂੰ ਸੌਂਪਿਆ ਗਿਆl ਇਸ ਮੌਕੇ ਸਰਬਜੀਤ ਕੌਰ ਮਚਾਕੀ ਨੇ ਕਿਹਾ ਕਿ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ ਕੇ ਆਉਂਦਿਆਂ ਹੀ ਤੁਹਾਡੇ ਮਾਣ ਭੱਤੇ ਨੂੰ ਡਬਲ ਕੀਤਾ ਜਾਵੇਗਾ। ਪ੍ਰੰਤੂ ਚਾਰ ਸਾਲ ਬੀਤ ਜਾਣ ਤੇ ਵੀ ਸਰਕਾਰ ਦੇ ਕੰਨ ਤੇ ਕੋਈ ਜੂ ਨਹੀਂ ਸਰਕ ਰਹੀ ਤੇ ਬਾਰ-ਬਾਰ ਮੀਟਿੰਗਾਂ ਦੇ ਕੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 11ਨਵੰਬਰ ਨੂੰ ਤਰਨ ਤਰਨ ਵਿਖੇ ਹੋਣ ਵਾਲੇ ਜਿਮਨੀ ਚੋਣ ਦੌਰਾਨ ਸਰਕਾਰ ਦੀ ਪੋਲ ਖੋਲੀ ਜਾਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਣੀ ਦੇਵੀ ਨੇ ਕਿਹਾ ਕਿ ਅੱਠ ਨਵੰਬਰ ਨੂੰ ਤਰਨ ਤਰਨ ਵਿਖੇ ਰੋਸ ਮੁਜਾਹਰਾ ਕਰਨਗੀਆਂ।