ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਪੰਜਾਬ ਸਰਕਾਰ 'ਤੇ ਸਰਕਾਰੀ ਸਕੂਲਾਂ ਦੀ ਸਿੱਖਿਆ ਵਿਸਾਰਨ ਦੇ ਦੋਸ਼
ਅਸ਼ੋਕ ਵਰਮਾ
ਬਠਿੰਡਾ ,18 ਜੂਨ 2026 : ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਨੇ ਆਖਿਆ ਹੈ ਕਿ ਪੰਜਾਬ ਦੀ ਸਿੱਖਿਆ ਹਾਲਤ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਬੇਰੁਖੀ ਕਾਰਨ ਬਦ ਤੋ ਬਦਤਰ ਹੋ ਗਈ ਹੈ ।ਅਧਿਆਪਕਾਂ ਨੂੰ ਗੈਰ ਵਿਦਿਅਕ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਪਹਿਲੀ ਅਪ੍ਰੈਲ ਤੋ ਬਾਹਰ ਕਰ ਦਿੱਤਾ ਗਿਆ ਹੈ।ਅਧਿਆਪਕ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਦੇ 17464 ਦੇ ਲਗਪਗ ਅਧਿਆਪਕਾਂ ਨੂੰ ਬੀ.ਐੱਲ.ਓ. ਡਿਊਟੀ ਵਿੱਚ ਲਾ ਐੱਸ.ਆਈ. ਆਰ. ਸਰਵੇ ਕਰਨ ਲਈ ਸਕੂਲਾਂ ਤੋ ਅਕਤੂਬਰ ਤਕ ਬਾਹਰ ਕਰ ਦਿੱਤਾ ਹੈ। ਉਹ ਆਉਣ ਵਾਲੇ ਮਹੀਨਿਆਂ ਵਿੱਚ ਘਰ ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ ਫਿਰ ਉਹਨਾਂ ਨੂੰ ਔਨਲਾਈਨ ਅਪਲੋਡ ਕਰਨਗੇ ਜੋ ਕਿ ਇੱਕ ਲੰਬੀ ਪ੍ਰਕਿਰਿਆ ਹੈ ਅਤੇ ਕਈ ਮਹੀਨੇ ਤੱਕ ਚਲਦੀ ਰਹੇਗੀ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਡਰੱਗ ਜਨਗਣਨਾ ਅਤੇ ਮਾਵਾਂਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਪੰਜਾਬ ਸਰਕਾਰ 'ਤੇ ਸਰਕਾਰੀ ਸਕੂਲਾਂ ਦੀ ਸਿੱਖਿਆ ਵਿਸਾਰਨ ਦੇ ਦੋਸ਼ ਧੀਆਂ ਸਤਿਕਾਰ ਯੋਜਨਾ ਦੇ ਨਾਂ 'ਤੇ ਲਗਭਗ ਵੀਹ ਹਜਾਰ ਅਧਿਆਪਕਾਂ ਨੂੰ ਸਕੂਲਾਂ ਤੋ ਬਾਹਰ ਕਰ ਦਿੱਤਾ ਹੈ। ਪਹਿਲੀ ਅਪ੍ਰੈਲ ਤੋਂ ਮਰਦਮ ਸ਼ੁਮਾਰੀ ਦੀ ਟ੍ਰੇਨਿੰਗ ਲਈ 2000 ਦੇ ਕਰੀਬ ਸਕੂਲ ਲੈਕਚਰਾਰ ਫੀਲਡ ਟਰੇਨਰ ਦੇ ਤੌਰ ਤੇ ਲਾ ਦਿੱਤੇ ਗਏ ਸਨ। ਲਗਭਗ 45 ਹਜਾਰ ਅਧਿਆਪਕ ਮਈ ਮਹੀਨੇ ਮਰਦਮਸ਼ੁਮਾਰੀ ਦਾ ਪਹਿਲਾਂ ਫੇਜ਼ ਕਰ ਕੇ ਹਟੇ। ਵਿਦਿਅਕ ਵਰ੍ਹੇ ਦੇ ਸੈਸ਼ਨ ਜਦੋਂ ਦੁਹਰਾਈ ਦੇ ਪੂਰੇ ਪੀਕ ਤੇ ਹੋਵੇਗਾ ਤਾਂ ਫਰਵਰੀ 2027 ਵਿੱਚ ਮਰਦਮਸ਼ੁਮਾਰੀ ਦਾ ਦੂਜਾ ਫੇਜ਼ ਵਿੱਚ ਲਗਭਗ 50 ਹਜਾਰ ਅਧਿਆਪਕ ਵਿਦਿਆਰਥੀਆ ਤੋਂ ਦੂਰ ਕਰ ਦਿੱਤੇ ਜਾਣਗੇ। ਇਸੇ ਦੌਰਾਨ ਨਵੰਬਰ ਮਹੀਨੇ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਚੱਲ ਰਹੀ ਹੈ ਤਾਂ ਲਗਭਗ ਦੋ ਮਹੀਨੇ ਵਿੱਚ ਹਜਾਰਾਂ ਅਧਿਆਪਕ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨਗੇ।
ਆਗੂਆਂ ਨੇ ਦੱਸਿਆ ਕਿ ਕੁੱਝ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਐਫ਼. ਆਈ.ਆਰ. ਅਤੇ ਤਨਖਾਹ ਰੋਕਣ ਦੀਆਂ ਧਮਕੀਆਂ ਦੇ ਕੇ ਜ਼ਬਰੀ ਇਹ ਗੈਰ ਵਿਦਿਅਕ ਡਿਊਟੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸਨੂੰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਬਰਦਾਸ਼ਤ ਨਹੀਂ ਕਰੇਗਾ ।ਆਗੂਆਂ ਨੇ ਦੱਸਿਆ ਕਿ 19 ਜੂਨ ਨੂੰ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸੱਦ ਲਈ ਹੈ ਅਤੇ ਇਹਨਾਂ ਗੈਰ ਵਿਦਿਅਕ ਕੰਮਾਂ ਦੇ ਵਿਰੋਧ ਵਿੱਚ 22 ਜੂਨ ਨੂੰ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫਤਰ ਅੱਗੇ ਰੋਸ ਪ੍ਰਗਟਾਵਾ ਕਰਕੇ ਨੂੰ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਪੰਜਾਬ ਦੇ ਨਾਂ ਮੰਗ ਪੱਤਰ ਭੇਜੇ ਜਾਣਗੇ । ਆਗੂਆਂ ਨੇ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਇਹ ਸਿਲਸਿਲਾ ਬੰਦ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕਰ ਦਿੱਤਾ ਜਾਏਗਾ।
- Download Babushahi App
-
-