ਡੋਮੀਨੋਜ਼ ਏਜੰਸੀ ਦਿਵਾਉਣ ਦੇ ਨਾਮ ਤੇ ਸਾਈਬਰ ਧੋਖਾਧੜੀ ਕਰਨ ਵਾਲਾ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 12 ਦਸੰਬਰ 2025
ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾ, ਆਈ.ਪੀ.ਐਸ., ਦੇ ਦਿਸ਼ਾ ਨਿਰਦੇਸ਼ਾਂ ‘ਤੇ ਡਿਪਟੀ ਕਮਿਸ਼ਨਰ ਪੁਲਿਸ ਹਰਪਾਲ ਸਿੰਘ ਪੀ.ਪੀ.ਐਸ. ਦੀ ਨਿਗਰਾਨੀ ਹੇਠ ਸਾਈਬਰ ਠੱਗਾਂ ਖਿਲ਼ਾਫ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਵੈਭਵ ਸਹਿਗਲ ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਅਤੇ ਮੁਰਾਦ ਜਸਵੀਰ ਸਿੰਘ ਗਿੱਲ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਸਾਈਬਰ ਕ੍ਰਾਈਮ ਲੁਧਿਆਣਾ ਦੀ ਜੇਰੇ ਨਿਗਰਾਨੀ ਥਾਣਾ ਸਾਈਬਰ ਕ੍ਰਾਈਮ ਲੁਧਿਆਣਾ ਦੀ ਟੀਮ ਵੱਲੋਂ ਮੁੱਕਦਮਾ ਨੰਬਰ 2 ਮਿਤੀ 24-06-2024 ਅ/ਧ 419,420/120-ਬੀ,465,467,468,471 ਭ:ਦੰਡ ਥਾਣਾ ਸਾਈਬਰ ਕ੍ਰਾਈਮ ਲੁਧਿਆਣਾ ਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਦੋਸ਼ੀ ਵੱਲੋਂ ਡੋਮੀਨੋਜ਼ ਦੀ ਏੇਜੰਸੀ ਦਿਵਾਉਣ ਦਾ ਝਾਂਸਾ ਦੇ ਕੇ ਮੁਦੱਈ ਮੁੱਕਦਮਾ ਪਾਸੋਂ ਕ੍ਰੀਬ 20 ਲੱਖ ਰੁਪਏ ਧੋਖੇ ਨਾਲ ਹਾਸਲ ਕੀਤੇ। ਇਸ ਵਿੱਚ ਕਮਿਸ਼ਨਰੇਟ ਲੁਧਿਆਣਾ ਦੇ ਸਾਈਬਰ ਕ੍ਰਾਈਮ ਥਾਣਾ ਨੂੰ ਮਿਤੀ 07-12-2025 ਨੂੰ ਮੁਕੱਦਮਾ ਦੇ ਦੋਸ਼ੀ ਨੂੰ ਬਿਹਾਰ ਤੋਂ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਮਿਲੀ ਹੈ। ਦੋਸ਼ੀ ਦਾ ਮਿਤੀ 14-12-2025 ਤੱਕ ਪੁਲਿਸ ਰਿਮਾਂਡ ਲਿਆ ਗਿਆ ਹੈ। ਜਿਸ ਪਾਸੋਂ ਹੋਰ ਵੀ ਖੁਲਾਸੇ ਕੀਤੇ ਜਾ ਰਹੇ ਹਨ।