ਢਾਹਾਂ ਕਲੇਰਾਂ ਹਸਪਤਾਲ ਵਿਚ ਲੱਗੇ ਚਮੜੀ ਦੀਆਂ ਬਿਮਾਰੀਆਂ ਦੇ ਮੁਫ਼ਤ ਕੈਂਪ
ਬੰਗਾ 17 ਨਵੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੀਆਂ ਬਿਮਾਰੀਆਂ ਦਾ ਦੂਜਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ , ਜਿਸ ਦਾ 206 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਮੁਫਤ ਮੈਡੀਕਲ ਕੈਂਪਾਂ ਦੀ ਲੜੀ ਵਿਚ ਚਮੜੀ ਦੀਆਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਦੂਜਾ ਮੁਫਤ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਹਸਪਤਾਲ ਦੇ ਚਮੜੀ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਕਰਨ ਛਾਬੜਾ ਐਮ ਡੀ (ਸਕਿਨ) ਵੱਲੋਂ ਕੈਂਪ ਵਿਚ 206 ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਅਤੇ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ । ਫਰੀ ਕੈਂਪ ਵਿਚ ਡਾ. ਕਰਨ ਛਾਬੜਾ ਨੇ ਮਰੀਜ਼ਾਂ ਨੂੰ ਚਮੜੀ ਦੀਆਂ ਬਿਮਾਰੀਆਂ ਤੋਂ ਬਚਾਅ ਰੱਖਣ ਲਈ ਜਾਗਰੁਕ ਵੀ ਕੀਤਾ। ਇਸ ਮੌਕੇ ਡਾ. ਨਿਤਿਕਾ ਠਾਕਰ ਮੈਡੀਕਲ ਅਫਸਰ, ਮੈਡਮ ਜੋਤੀ ਭਾਟੀਆ, ਸ. ਰਣਜੀਤ ਸਿੰਘ ਮਾਨ, ਸ੍ਰੀ ਵਿਵੇਕ ਅਰੋੜਾ, ਸ੍ਰੀ ਕਰਨ ਸਰਗੰਲ, ਸ੍ਰੀ ਵਿਸ਼ਾਲ ਚੌਧਰੀ, ਸ੍ਰੀ ਰਾਹੁਲ ਵਰਮਾ, ਹਸਪਤਾਲ ਦਾ ਨਰਸਿੰਗ ਅਤੇ ਮੈਡੀਕਲ ਸਟਾਫ ਮੌਜੂਦ ਸੀ ।