ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ ਵੱਲੋਂ ਕੌਮੀ ਖੇਡ ਦਿਵਸ ਨੂੰ ਸਮਰਪਿਤ ਵਾਤਾਵਰਨ ਸ਼ੁੱਧਤਾ ਮੁਹਿੰਮ
ਅਸ਼ੋਕ ਵਰਮਾ
ਰਾਮਪੁਰਾ ਫੂਲ 29 ਅਗਸਤ 2026 : ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਵਾਤਾਵਰਨ ਸੰਭਾਲ ਮੁਹਿੰਮ ਚਲਾਈ ਗਈ, ਜਿਸ ਤਹਿਤ ਵਾਤਾਵਰਨ ਦੀ ਸ਼ੁੱਧਤਾ ਅਤੇ ਪਿੰਡ ਦੀ ਖੂਬਸੂਰਤੀ ਲਈ ਵੱਡੇ ਪੱਧਰ 'ਤੇ ਪੌਦੇ ਲਗਾਏ ਗਏ। ਇਸ ਸ਼ਲਾਘਾਯੋਗ ਕਾਰਜ ਦੀ ਸ਼ੁਰੂਆਤ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਟੋਫੀ ਨੇ ਪਿੰਡ ਦੇ ਖਿਡਾਰੀਆਂ ਅਤੇ ਨੌਜਵਾਨਾਂ ਨਾਲ ਮਿਲ ਕੇ ਕੀਤੀ। ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਯੋਗਦਾਨ ਪਾਇਆ।ਪ੍ਰਧਾਨ ਅਵਤਾਰ ਸਿੰਘ ਟੋਫੀ ਨੇ ਦੱਸਿਆ ਕਿ ਪਿੰਡ ਦੇ ਥਾਪਰ ਮਾਡਲ ਛੱਪੜ ਦੇ ਆਲੇ-ਦੁਆਲੇ ਵਧੀਆ ਕਿਸਮ ਦੇ ਸਜਾਵਟੀ ਅਤੇ ਫੁੱਲਦਾਰ ਪੌਦੇ ਲਗਾਏ ਗਏ ਹਨ। ਇਹਨਾਂ ਵਿੱਚ ਮੁੱਖ ਤੌਰ 'ਤੇ ਫੋਕਸਟੇਲ ਪਾਮ, ਟਰਮੀਨੇਲੀਆ, ਗੁਲਮੋਹਰ, ਅਮਲਤਾਸ ਸਮੇਤ ਹੋਰ ਵੀ ਕਈ ਅਨੇਕਾਂ ਕਿਸਮਾਂ ਦੇ ਪੌਦੇ ਸ਼ਾਮਲ ਹਨ। ਉਹਨਾਂ ਨੇ ਸਪੱਸ਼ਟ ਕੀਤਾ ਕਿ ਸੁਸਾਇਟੀ ਵੱਲੋਂ ਇਹ ਸਾਰੇ ਕਾਰਜ ਆਪਣੇ ਖਰਚੇ 'ਤੇ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸਮਾਜ ਭਲਾਈ ਹਿੱਤ ਕੀਤੇ ਜਾ ਰਹੇ ਹਨ।
ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਅਤੇ ਸਮਾਜ ਸੇਵੀ ਗੁਰਮੀਤ ਸਿੰਘ ਮਾਨ ਨੇ ਰਾਸ਼ਟਰੀ ਖੇਡ ਦਿਵਸ ਦੀ ਖਿਡਾਰੀਆਂ ਨੂੰ ਵਧਾਈ ਦਿੱਤੀ। ਵਾਤਾਵਰਨ ਦੀ ਗੰਭੀਰ ਹਾਲਤ 'ਤੇ ਚਿੰਤਾ ਪ੍ਰਗਟਾਉਂਦਿਆਂ ਉਹਨਾਂ ਕਿਹਾ, "ਸਾਡਾ ਵਾਤਾਵਰਨ ਦਿਨੋ-ਦਿਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ। ਅਜਿਹੇ ਸਮੇਂ ਵਿੱਚ ਸਾਡਾ ਸਾਰਿਆਂ ਦਾ ਅਖਲਾਕੀ ਫਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਦੀ ਸਾਂਭ-ਸੰਭਾਲ ਲਈ ਠੋਸ ਅਤੇ ਨਿਰੰਤਰ ਕਦਮ ਚੁੱਕਦੇ ਰਹੀਏ।" ਕੋਚ ਰਾਜਵਿੰਦਰ ਸਿੰਘ ਅਤੇ ਉੱਘੇ ਖਿਡਾਰੀ ਗੁਰਸੇਵਕ ਸਿੰਘ ਨੇ ਸੁਸਾਇਟੀ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸੁਸਾਇਟੀ ਵਾਤਾਵਰਨ ਅਤੇ ਸਮਾਜ ਸੁਧਾਰ ਲਈ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਹੀ ਹੈ। ਉਹਨਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਨੇਕ ਕੰਮਾਂ ਵਿੱਚ ਸੁਸਾਇਟੀ ਦਾ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ । ਇਸ ਮੌਕੇ ਸਰਪੰਚ ਅਮਰਜੀਤ ਕੌਰ ਗੁਰਦੁਆਰਾ ਪ੍ਹਬੰਧਕ ਕਮੇਟੀ ਦੇ ਪ੍ਹਧਾਨ ਹਾਕਮ ਸਿੰਘ ਮੀਤ ਪ੍ਹਧਾਨ ਪਰਮਜੀਤ ਸਿੰਘ ਗੁੱਗੂ ਸਲਾਹਕਾਰ ਕਰਮਜੀਤ ਸਿੰਘ ਗੁਲਾਬ ਸਿੰਘ ਰੇਸ਼ਮ ਸਿੰਘ ਪੰਚ ਹਰਬੰਸ ਸਿੰਘ ਜਗਸੀਰ ਸਿੰਘ ਰਾਮ ਸਿੰਘ ਕਰਮਜੀਤ ਸਿੰਘ ਰਣਜੀਤ ਕੌਰ ਰਾਜਵੀਰ ਕੌਰ ਸੁਖਜਿੰਦਰ ਸਿੰਘ ਨੰਬਰਦਾਰ ਕੁਲਵਿੰਦਰ ਸਿੰਘ ਅਤੇ ਸ਼ਰਨਦੀਪ ਸਿੰਘ ਹਾਜ਼ਰ ਸਨ
- Download Babushahi App
-
-