ਤਰਨਤਾਰਨ 'ਚ 'ਆਪ' ਦਾ ਕਾਫਲਾ ਹੋਇਆ ਹੋਰ ਮਜ਼ਬੂਤ, ਵਿਰੋਧੀ ਪਾਰਟੀਆਂ ਨੂੰ ਲੱਗਿਆ ਵੱਡਾ ਝਟਕਾ
ਕਾਂਗਰਸ ਤੇ ਭਾਜਪਾ ਨੂੰ ਛੱਡ ਕਈ ਪਰਿਵਾਰ 'ਆਪ' 'ਚ ਸ਼ਾਮਲ, ਹਰਮੀਤ ਸੰਧੂ ਦੀ ਜਿੱਤ ਨੂੰ ਦੱਸਿਆ ਯਕੀਨੀ
'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਹੋ ਰਹੇ ਨੇ ਸ਼ਾਮਲ: ਸ਼ੇਰੀ ਕਲਸੀ, ਆਹਲੂਵਾਲੀਆ ਅਤੇ ਬਰਸਟ
ਤਰਨਤਾਰਨ, 9 ਨਵੰਬਰ 2025- ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਦੇ ਆਖਰੀ ਦਿਨ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਕਾਂਗਰਸ ਅਤੇ ਭਾਜਪਾ ਨੂੰ ਛੱਡ ਕੇ ਕਈ ਪਰਿਵਾਰ 'ਆਪ' ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੇਰੀ ਕਲਸੀ, ਚੇਅਰਮੈਨ ਡਾ. ਐਸ. ਐਸ. ਆਹਲੂਵਾਲੀਆ ਅਤੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਜੀਵਨ ਮਸੀਹ ਦੀ ਅਗਵਾਈ ਹੇਠ ਪਿੰਡ ਪੰਡੋਰੀ ਰਮਾਣਾ ਤੋਂ ਕੁਲਵੰਤ ਸਿੰਘ ਪੁੱਤਰ ਮੰਗਲ ਸਿੰਘ, ਰਣਜੀਤ ਕੌਰ, ਲਵਜੀਤ ਕੌਰ ਅਤੇ ਬਾਲਾ ਚੱਕ ਤੋਂ ਪੰਚਾਇਤ ਮੈਂਬਰ ਸੁਖਦੇਵ ਸਿੰਘ ਸਮੇਤ ਬਲਜਿੰਦਰ ਕੌਰ, ਹਰਮੀਤ ਸਿੰਘ, ਰਾਜ ਕੌਰ, ਜਸਪਾਲ ਸਿੰਘ, ਰਾਮ ਕਿਰਪਾਲ, ਜਗਰੂਪ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਅਰਮਾਨ ਸਿੰਘ, ਯਰੂਨਾ ਮਸੀਹ, ਪ੍ਰਗਟ ਸਿੰਘ, ਜੈਮਲ, ਪ੍ਰੀਤੀ, ਰਣਜੋਤ, ਲਵਜੀਤ ਸਿੰਘ, ਕੁਲਵਿੰਦਰ ਕੌਰ, ਅੰਮ੍ਰਿਤ ਕੌਰ, ਕੰਵਲਜੀਤ, ਕੁਲਵਿੰਦਰ, ਲਖਵਿੰਦਰ, ਕਰਨਦੀਪ ਸਿੰਘ, ਬਲਬੀਰ ਸਿੰਘ, ਧਰਮ ਸਿੰਘ, ਗੁਰਲਾਲ ਸਿੰਘ, ਮਨਪ੍ਰੀਤ, ਮਹਿਕ, ਨੀਲਮ, ਰਾਜਬੀਰ, ਰਾਜੀ ਅਤੇ ਬਖਸ਼ੀਸ਼ ਆਦਿ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
ਅਮਨਸ਼ੇਰ ਸਿੰਘ ਸ਼ੇਰੀ ਕਲਸੀ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਰੋਜ਼ਾਨਾ ਨਵੇਂ ਪਰਿਵਾਰ ਅਤੇ ਮੁਹਤਬਰ ਲੋਕ 'ਆਪ' ਨਾਲ ਜੁੜ ਰਹੇ ਹਨ, ਜੋ ਸਾਬਤ ਕਰਦਾ ਹੈ ਕਿ ਲੋਕ ਰਵਾਇਤੀ ਪਾਰਟੀਆਂ ਦੀਆਂ ਜਾਤ-ਪਾਤ ਅਤੇ ਧਰਮ ਦੀ ਰਾਜਨੀਤੀ ਤੋਂ ਅੱਕ ਚੁੱਕੇ ਹਨ ਅਤੇ ਉਹ ਹੁਣ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਆਪਣੇ ਕੰਮਾਂ ਦੇ ਆਧਾਰ 'ਤੇ ਵੋਟਾਂ ਮੰਗਦੀ ਹੈ।
ਚੇਅਰਮੈਨ ਡਾ. ਐਸ. ਐਸ. ਆਹਲੂਵਾਲੀਆ ਨੇ ਤਰਨਤਾਰਨ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਹਰਮੀਤ ਸਿੰਘ ਸੰਧੂ ਨੂੰ ਜਿਤਾਉਣ ਤਾਂ ਜੋ ਹਲਕੇ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ ਵਿਧਾਇਕ ਹੋਣ ਨਾਲ ਵਿਕਾਸ ਕਾਰਜਾਂ ਨੂੰ ਗਤੀ ਮਿਲਦੀ ਹੈ।
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਾਂਗਰਸ ਅਤੇ ਭਾਜਪਾ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦਾ ਫੰਡ ਰੋਕ ਕੇ ਬੈਠੀ ਹੈ ਅਤੇ ਮੁਸ਼ਕਲ ਸਮੇਂ ਵਿੱਚ ਵੀ ਪੰਜਾਬ ਦੀ ਮਦਦ ਨਹੀਂ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ 13 ਨਵੰਬਰ ਨੂੰ ਆਉਣ ਵਾਲੇ ਨਤੀਜੇ ਵਿਰੋਧੀ ਪਾਰਟੀਆਂ ਦੇ ਭੁਲੇਖੇ ਦੂਰ ਕਰ ਦੇਣਗੇ।