ਤਰਨਤਾਰਨ ਚੋਣ: AAP ਨੇ ਖੋਲ੍ਹਿਆ ਨਵਾਂ ਦਫ਼ਤਰ
ਤਰਨਤਾਰਨ, 8 ਅਕਤੂਬਰ 2025 - ਤਰਨਤਾਰਨ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਦਫ਼ਤਰ ਦਾ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ ਕੀਤਾ ਗਿਆ।
ਇਸ ਮੌਕੇ ਅਮਨ ਅਰੋੜਾ, ਮੰਤਰੀ ਲਾਲਜੀਤ ਸਿੰਘ ਭੁੱਲਰ, ਸਹਿ-ਪ੍ਰਧਾਨ ਅਮਨਸ਼ੇਰ ਸਿੰਘ ਕਲਸੀ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਸਮੇਤ ਆਗੂਆਂ ਨੇ ਇਕੱਠ ਨੂੰ ਸੰਬੋਧਨ ਕੀਤਾ।
ਇਸ ਤੋਂ ਪਹਿਲਾਂ, ਗ੍ਰੰਥੀ ਸਿੰਘਾਂ ਨੇ ਤਰਨਤਾਰਨ ਹਲਕੇ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ।
