ਤਰਨਤਾਰਨ ਜ਼ਿਮਨੀ ਚੋਣ 'ਚ ਪ੍ਰਚਾਰ ਕਰਨ ਪਹੁੰਚੇ ਹਰਿਆਣਾ CM ਨਾਇਬ ਸੈਣੀ
ਹਰਿਆਣਾ ਦੇ CM ਨਾਇਬ ਸੈਣੀ ਦਾ ਭਾਜਪਾ ਯੂਥ ਵਿੰਗ ਦੇ ਸਕੱਤਰ ਤਰੁਣ ਜੋਸ਼ੀ ਵਲੋਂ ਸਵਾਗਤ
ਸੈਣੀ ਵਲੋਂ ਭਾਜਪਾ ਦੇ ਚੋਣ ਪ੍ਰਚਾਰ ਦਾ ਲਿਆ ਜਾਇਜ਼ਾ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ, 7 ਨਵੰਬਰ 2025- ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਭਾਜਪਾ ਦੇ ਚੋਣ ਪ੍ਰਚਾਰ ਦੌਰਾਨ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਤਰਨ ਤਾਰਨ ਪੁੱਜਣ ’ਤੇ ਪੰਜਾਬ ਭਾਜਪਾ ਯੂਥ ਵਿੰਗ ਦੇ ਸਕੱਤਰ ਤਰੁਣ ਜੋਸ਼ੀ ਵਲੋਂ ਗੁਲਦਸਤਾ ਭੇਂਟ ਕਰਦਿਆਂ ਉਨ੍ਹਾਂ ਦਾ ਗੁਰੂ ਨਗਰੀ ਤਰਨ ਤਾਰਨ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਨਾਇਬ ਸਿੰਘ ਸੈਣੀ ਵਲੋਂ ਭਾਜਪਾ ਆਗੂ ਤਰੁਣ ਜੋਸ਼ੀ ਨਾਲ ਚੋਣ ਪ੍ਰਚਾਰ ਸੰਬੰਧੀ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਗੱਲਬਾਤ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਪੱਖ ਬਹੁਤ ਮਜ਼ਬੂਤ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ- ਜ਼ਿਮਨੀ ਚੋਣ ਦੌਰਾਨ ਭਾਜਪਾ ਦੀ ਜਿੱਤ ਯਕੀਨੀ ਹੋਵੇਗੀ।
ਉਨ੍ਹਾਂ ਤਰਨਤਾਰਨ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀਆਂ ਨੀਤੀਆਂ ’ਤੇ ਮੋਹਰ ਲਗਾਉਂਦੇ ਹੋਏ 11 ਨਵੰਬਰ ਨੂੰ ਭਾਜਪਾ ਦੇ ਹੱਕ ਵਿਚ ਫਤਵਾ ਦੇ ਕੇ ਭਾਜਪਾ ਉਮੀਦਵਾਰ ਨੂੰ ਜੇਤੂ ਬਣਾਉਣ।ਇਸ ਮੌਕੇ ਤਰੁਣ ਜੋਸ਼ੀ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਭਰੋਸਾ ਦਿਵਾਇਆ ਕਿ ਉਹ ਭਾਜਪਾ ਦੇ ਚੋਣ ਪ੍ਰਚਾਰ ਦੌਰਾਨ ਦਿਨ ਰਾਤ ਇਕ ਕਰ ਰਹੇ ਹਨ ਅਤੇ ਭਾਜਪਾ ਦੇ ਚੋਣ ਪ੍ਰਚਾਰ ਨੂੰ ਵੱਡਾ ਹੁਲਾਰਾ ਲੋਕਾਂ ਵਲੋਂ ਦਿੱਤਾ ਜਾ ਰਿਹਾ ਹੈ।