ਤਰਨ ਤਰਨ ਜ਼ਿਮਨੀ ਚੋਣ: ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਫਾਰਮ ਭਰੇ
ਬਲਜੀਤ ਸਿੰਘ
ਤਰਨ ਤਰਨ: ਆਉਣ ਵਾਲੀ ਤਰਨ ਤਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਵੱਲੋਂ ਅੱਜ ਨਾਮਜ਼ਦਗੀ ਫਾਰਮ ਭਰੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਕੈਬਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਅਤੇ ਹੋਰ ਪ੍ਰਮੁੱਖ ਭਾਜਪਾ ਆਗੂ ਮੌਜੂਦ ਰਹੇ।
ਨਾਮਜ਼ਦਗੀ ਫਾਰਮ ਭਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਪੰਜਾਬ ਵਿੱਚ ਕੋਈ ਖੁਸ਼ਹਾਲੀ ਅਤੇ ਸ਼ਾਂਤੀ ਲਿਆ ਸਕਦੀ ਹੈ, ਤਾਂ ਉਹ ਕੇਵਲ ਭਾਜਪਾ ਦੀ ਸਰਕਾਰ ਹੈ।
ਉਨ੍ਹਾਂ ਨੇ ਤਰਨ ਤਰਨ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵੋਟਾਂ ਪਾ ਕੇ ਤਰਨ ਤਾਰਨ ਤੋਂ ਜਿਤਾਉਣ ਤਾਂ ਜੋ ਸੂਬੇ ਵਿੱਚ ਚੰਗਾ ਸ਼ਾਸਨ ਸਥਾਪਿਤ ਹੋ ਸਕੇ।