ਥਰਮਲ ਦੇ ਆਊਟਸੋਰਸਡ ਮੁਲਾਜ਼ਮਾਂ ਵੱਲੋਂ ਧਰਨੇ ਦੇ ਪੰਜਵੇਂ ਦਿਨ ਪਿੰਡਾਂ ਵਿੱਚ ਝੰਡਾ ਮਾਰਚ
ਅਸ਼ੋਕ ਵਰਮਾ
ਲਹਿਰਾ ਮੁਹੱਬਤ, 13 ਜੂਨ 2026 : ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਥਰਮਲ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਦੇ ਪੰਜਵੇਂ ਦਿਨ ਠੇਕਾ ਮੁਲਾਜ਼ਮਾਂ ਨੇ ਪਿੰਡ ਲਹਿਰਾ ਮੁਹੱਬਤ,ਲਹਿਰਾ ਖ਼ਾਨਾ ਅਤੇ ਭੁੱਚੋ ਮੰਡੀ ਸ਼ਹਿਰ ਵਿਖੇ ਝੰਡਾ ਮਾਰਚ ਕੀਤਾ । ਤਾਲਮੇਲ ਕਮੇਟੀ ਦੇ ਆਗੂਆਂ ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ,ਲਛਮਣ ਸਿੰਘ ਰਾਮਪੁਰਾ,ਅੰਮ੍ਰਿਤਪਾਲ ਸਿੰਘ,ਨਾਇਬ ਸਿੰਘ,ਜਗਤਾਰ ਸੰਧੂ,ਹਰਦੀਪ ਤੱਗੜ,ਗੁਰਪ੍ਰੀਤ ਗੁਰੂਸਰ,ਲਖਰਾਜ ਸਿੰਘ,ਜਗਜੀਤ ਸੇਲਬਰਾਹ,ਕੁਲਵੰਤ ਬਾਲਿਆਂਵਾਲੀ ਨੇ ਕਿਹਾ ਕਿ ਸੰਘਰਸ਼ ਦੇ ਦਬਾਅ ਸਦਕਾ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਫੈਸਲਾ ਕੀਤਾ ਸੀ।
ਉਹਨਾਂ ਕਿਹਾ ਕਿ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਕੀਤੇ ਲਿਖ਼ਤੀ ਫੈਸਲੇ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ 09 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਹੈ।ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ। ਅੱਜ ਦੇ ਧਰਨੇ ਵਿੱਚ ਭਰਾਤਰੀ ਹਮਾਇਤ ਵਜੋਂ ਬੀਕੇਯੂ ਡਕੌਂਦਾ ਧਨੇਰ ਗਰੁੱਪ ਤੋਂ ਜਿਲਾ ਆਗੂ ਅਮਰਜੀਤ ਸਿੰਘ ਹਨੀ,ਟੀ.ਐੱਸ.ਯੂ.ਭੰਗਲ ਤੋਂ ਚੰਦਰ ਸ਼ਰਮਾ,ਡੀ.ਟੀ.ਐੱਫ.ਤੋਂ ਸੂਬਾ ਜਰਨਲ ਸਕੱਤਰ ਮਾ. ਰੇਸ਼ਮ ਸਿੰਘ ਖੇਮੂਆਣਾ ਅਤੇ ਵਿੱਤ ਸਕੱਤਰ ਮਾ.ਜਸਵਿੰਦਰ ਸਿੰਘ ਬਠਿੰਡਾ,ਕਿਸਾਨ ਆਗੂ ਮੋਠੂ ਸਿੰਘ ਕੋਟੜਾ ਅਤੇ ਐੱਮ.ਈ.ਐੱਸ. ਵਰਕਰਜ਼ ਯੂਨੀਅਨ ਬਠਿੰਡਾ ਤੋਂ ਚੇਅਰਮੈਨ ਬਿੱਲੂ ਸਿੰਘ ਨੇ ਸੰਬੋਧਨ ਕੀਤਾ।
- Download Babushahi App
-
-