ਦਾਣਾ ਮੰਡੀਆਂ ਵਿੱਚ ਕਣਕ ਦੀ ਚੁਕਾਈ ਤੇਜ਼ੀ ਨਾਲ ਜਾਰੀ
-ਕਿਸਾਨਾਂ ਨੂੰ 1333.39 ਕਰੋੜ ਰੁਪਏ ਦੀ ਕੀਤੀ ਅਦਾਇਗੀ
ਰੋਹਿਤ ਗੁਪਤਾ
ਬਟਾਲਾ, 6 ਮਈ ਸੁਖਜਿੰਦਰ ਸਿੰਘ, ਡੀ.ਐਫ.ਐਸ.ਸੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ ਹੈ।
ਉਨਾਂ ਦੱਸਿਆ ਕਿ ਮੰਡੀਆਂ ਵਿਚੋਂ 60 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਖਰੀਦ ਕੀਤੀ ਫਸਲ ਦੀ ਚੁਕਾਈ ਨਾਲੋ-ਨਾਲ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਕਿਸਾਨਾਂ ਨੂੰ 1333.39 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨਾਂ ਦੱਸਿਆ ਕਿ 5 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5 ਲੱਖ 59 ਹਜ਼ਾਰ 380 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪਨਗੇਰਨ ਵਲੋਂ 145763 ਮੀਟਰਕ ਟਨ, ਮਾਰਕਫੈੱਡ ਵਲੋਂ 148142 ਮੀਟਰਕ ਟਨ, ਪਨਸਪ ਵਲੋਂ 129600 ਮੀਟਰਕ ਟਨ, ਵੇਅਰਹਾਊਸ ਵਲੋਂ 83436 ਮੀਟਰਕ ਟਨ, ਐਫ.ਸੀ.ਆਈ ਵਲੋਂ 22839 ਮੀਟਰਕ ਟਨ ਅਤੇ ਵਪਾਰੀਆਂ ਵਲੋਂ 29600 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ 92 ਮੰਡੀਆਂ ਬਣਾਈਆਂ ਗਈਆਂ ਹਨ ਅਤੇ ਦੋ ਆਰਜ਼ੀ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 6.68 ਲੱਖ ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾ ਹੈ।