ਧਨੌਲਾ ਵਿੱਚ ਮੁਫਤ ਆਯੂਸ਼ ਮੈਡੀਕਲ ਚੈੱਕ ਅਪ ਕੈਂਪ ਲਗਾਇਆ
ਅਸ਼ੋਕ ਵਰਮਾ
ਬਰਨਾਲਾ, 22 ਜਨਵਰੀ 2026 :ਆਯੂਸ਼ ਕਮਿਸ਼ਨਰ ਸ. ਦਿਲਰਾਜ ਸਿੰਘ, ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਮਨ ਖੰਨਾ, ਡਾਇਰੈਕਟਰ ਹੋਮਿਓਪੈਥੀ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਅਮਨ ਕੌਂਸਲ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਜੀਵ ਜਿੰਦੀਆ ਦੀ ਯੋਗ ਅਗਵਾਈ ਹੇਠ ਅੱਜ ਗੁਰਦੁਆਰਾ ਰਾਮਸਰ ਧਨੌਲਾ ਵਿਖੇ ਮੁਫ਼ਤ ਆਯੂਸ਼ ਮੈਡੀਕਲ ਚੈਕ ਅਪ ਕੈਂਪ ਦਾ ਲਗਾਇਆ ਗਿਆ। ਇਸ ਕੈਂਪ ਦਾ ਆਗਾਜ਼ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਸ਼ਲ ਵੱਲੋਂ ਕੀਤਾ ਗਿਆ।
ਇਸ ਕੈਂਪ ਵਿੱਚ ਆਯੂਰਵੈਦ ਵਿਭਾਗ ਵੱਲੋਂ 270 ਅਤੇ ਹੋਮਿਓਪੈਥਿਕ ਵਿਭਾਗ ਵੱਲੋਂ 307 ਮਰੀਜ਼ਾਂ ਦਾ ਚੈੱਕ ਅਪ ਕੀਤਾ ਗਿਆ, ਇਸ ਕੈਂਪ ਵਿੱਚ ਆਯੂਰਵੈਦ ਵਿਭਾਗ ਵੱਲੋਂ ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ, ਡਾ.ਰਾਕੇਸ਼ ਕੁਮਾਰ, ਡਾ. ਸੀਤੂ ਢੀਂਗਰਾ ਵੱਲੋਂ ਮਰੀਜ਼ਾਂ ਦਾ ਨਰੀਖਣ ਕੀਤਾ ਗਿਆ ਅਤੇ ਨਵਰਾਜ ਸਿੰਘ, ਗੁਰਸ਼ਿੰਗਾਰ ਸਿੰਘ, ਯਾਦਵਿੰਦਰ ਸਿੰਘ ਉਪਵੈਦ ਵੱਲੋਂ ਆਏ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ। ਹੋਮਿਓਪੈਥਿਕ ਵਿਭਾਗ ਵੱਲੋਂ ਡਾ.ਅਮਰਿੰਦਰ ਕੌਰ ਐਚ ਐਮ ਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਹੋਮਿਓਪੈਥੀ ਡਿਸਪੈਂਸਰ ਇੰਦਰਜੀਤ ਸਿੰਘ ਅਤੇ ਗੁਰਮੀਤ ਸਿੰਘ ਧਨੌਲਾਂ ਅਤੇ ਗੁਲਸ਼ਨ ਕੁਮਾਰ ਨੇ ਮਰੀਜ਼ਾਂ ਨੂੰ ਹੋਮਿਓਪੈਥਿਕ ਦਵਾਈਆਂ ਵੰਡੀਆਂ।
ਕੈਂਪ ਪ੍ਰਬੰਧਕਾਂ ਵੱਲੋਂ ਆਯੂਰਵੈਦਿਕ ਡਾਕਟਰਾਂ ਦਾ ਤੇ ਹੋਮਿਓਪੈਥਿਕ ਡਾਕਟਰਾਂ ਦੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ ਅਤੇ ਸਰਕਾਰ ਦੇ ਇਹਨਾਂ ਚਿਕਿਤਸਾ ਪ੍ਰਣਾਲੀਆਂ ਨੂੰ ਘਰ ਘਰ ਪਹਚਾਉਣ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।