ਧਰਮਿੰਦਰ ਸਿੰਘ ਹੀਰੇਵਾਲਾ ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਬਣੇ ਜੋਨ ਇੰਚਾਰਜ
ਸੰਦੀਪ ਸਿੰਘ ਵਾਲੀਆਂ ਸੂਬਾ ਮੀਤ ਪ੍ਰਧਾਨ ਨਿਯੁਕਤ
ਅਸ਼ੋਕ ਵਰਮਾ
ਮਾਨਸਾ, 31 ਜੁਲਾਈ 2026 :ਪੁਰਾਣੀ ਪੈਨਸ਼ਨ ਬਹਾਲੀ ਦੇ ਹੱਕ ਵਿੱਚ ਸੂਬੇ ਭਰ ਵਿੱਚ ਲਗਾਤਾਰ ਸੰਘਰਸ਼ ਕਰ ਰਹੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਹੈ।ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਹੀਰੇਵਾਲਾ ਨੂੰ ਜੋਨਲ ਇੰਚਾਰਜ, ਮਾਲਵਾ-2 ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਅਧੀਨ ਬਰਨਾਲਾ, ਸੰਗਰੂਰ, ਮਲੇਰਕੋਟਲਾ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਯੂਨੀਅਨ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਕਰਮਚਾਰੀਆਂ ਨੂੰ ਇਕਜੁੱਟ ਕਰਨ ਦੀ ਜ਼ਿੰਮੇਵਾਰੀ ਹੋਵੇਗੀ। ਸੰਦੀਪ ਸਿੰਘ ਵਾਲੀਆਂ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਕੇ ਯੂਨੀਅਨ ਦੀ ਸੂਬਾ ਪੱਧਰੀ ਟੀਮ ਨੂੰ ਹੋਰ ਮਜ਼ਬੂਤੀ ਦਿੱਤੀ ਗਈ ਹੈ।
ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਕੋਈ ਸਹੂਲਤ ਨਹੀਂ, ਸਗੋਂ ਕਰਮਚਾਰੀਆਂ ਦਾ ਸੰਵਿਧਾਨਕ ਅਤੇ ਨੈਤਿਕ ਹੱਕ ਹੈ। ਇਸ ਹੱਕ ਦੀ ਬਹਾਲੀ ਲਈ ਸੰਘਰਸ਼ ਪਹਿਲਾਂ ਨਾਲੋਂ ਹੋਰ ਤੇਜ਼, ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਿਆ ਜਾਵੇਗਾ। ਧਰਮਿੰਦਰ ਸਿੰਘ ਹੀਰੇਵਾਲਾ ਅਤੇ ਸੰਦੀਪ ਸਿੰਘ ਵਾਲੀਆਂ ਨੇ ਯੂਨੀਅਨ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ, ਸੰਗਠਨ ਦੇ ਵਿਸਥਾਰ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਲੜਾਈ ਨੂੰ ਹਰ ਪੱਧਰ 'ਤੇ ਹੋਰ ਮਜ਼ਬੂਤੀ ਨਾਲ ਲੜਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਯੂਨੀਅਨ ਨੇ ਸਮੂਹ ਸੀ.ਪੀ.ਐਫ. ਕਰਮਚਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਏਕਤਾ ਨੂੰ ਮਜ਼ਬੂਤ ਕਰਦੇ ਹੋਏ ਇਸ ਲੋਕ-ਹਿੱਤ ਅਤੇ ਕਰਮਚਾਰੀ-ਹਿੱਤ ਦੀ ਲੜਾਈ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ, ਤਾਂ ਜੋ ਪੁਰਾਣੀ ਪੈਨਸ਼ਨ ਬਹਾਲੀ ਦਾ ਮਕਸਦ ਜਲਦੀ ਹਾਸਲ ਕੀਤਾ ਜਾ ਸਕੇ।
ਇਸ ਮੌਕੇ ਲਕਸ਼ਵੀਰ ਸਿੰਘ, ਪ੍ਰਭਜੋਤ ਸਿੰਘ, ਮਲਕੀਤ ਸਿੰਘ ਖਿਆਲਾ,ਗੁਰਲਾਲ ਸਿੰਘ,ਹਰਵਿੰਦਰ ਸਿੰਘ, ਸੁਰਿੰਦਰ ਸਿੰਘ ,ਪ੍ਰਦੀਪ ਕੁਮਾਰ,ਗੁਣਸੀਲ ਕੁਮਾਰ,ਹਰਦੀਪ ਸਿੰਘ, ਰਵਿੰਦਰ ਮਾਨਸਾ, ਨਰਿੰਦਰ ਮਾਨਸਾ, ਜਸਕਰਨ ਬਰ੍ਹੇ,ਰੋਮੀ ਆਦਮਕੇ, ਮਾਨਤ ਸਿੰਘ ਅੱਕਾਵਾਲੀ ਹਾਜ਼ਰ ਸਨ ।
- Download Babushahi App
-
-