ਨਜਾਇਜ਼ ਕਬਜੇ ਛੁਡਾ ਰਹੇ ਟਰੈਫਿਕ ਪੁਲਿਸ ਇੰਚਾਰਜ ਅਤੇ ਦੁਕਾਨਦਾਰਾਂ ਵਿਚਾਲੇ ਹੋਈ ਬਹਿਸਬਾਜੀ
ਰੋਹਿਤ ਗੁਪਤਾ
ਗੁਰਦਾਸਪੁਰ : ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਤੇ ਦੁਕਾਨਾਂ ਦਾ ਸਮਾਨ ਬਾਹਰ ਲਗਾਉਣ ਕਾਰਨ ਟਰੈਫਿਕ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਪ੍ਰਸ਼ਾਸਨ ਵੱਲੋਂ ਕਈ ਵਾਰ ਦੁਕਾਨਦਾਰਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਗਈ ਹੈ ਪਰ ਦੁਕਾਨਦਾਰ ਆਪਣੀਆਂ ਦੁਕਾਨਾਂ ਅੱਗੇ ਫਲੈਕਸ ਬੋਰਡ ਲਗਾਉਣ ਤੋਂ ਗੁਰੇਜ਼ ਨਹੀਂ ਕਰ ਰਹੇ। ਇਸ ਦੇ ਮੱਦੇਨਜ਼ਰ, ਅੱਜ ਟ੍ਰੈਫਿਕ ਪੁਲਿਸ ਵੱਲੋਂ ਗੁਰਦਾਸਪੁਰ ਦੇ ਤਿਬੜੀ ਰੋਡ 'ਤੇ ਕਾਰਵਾਈ ਕੀਤੀ ਗਈ ਅਤੇ ਦੁਕਾਨਾਂ ਦੇ ਅੱਗੇ ਲਗਾਏ ਗਏ ਸਾਮਾਨ ਅਤੇ ਫਲੈਕਸ ਬੋਰਡ ਹਟਾ ਦਿੱਤੇ ਗਏ ਹਨ। ਇਸ ਮੌਕੇ ਕੁਝ ਦੁਕਾਨਦਾਰ ਟ੍ਰੈਫਿਕ ਪੁਲਿਸ ਇੰਚਾਰਜ ਸਤਨਾਮ ਸਿੰਘ ਨਾਲ ਬਹਿਸ ਕਰਦੇ ਦੇਖੇ ਗਏ।
ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਪੁਲਿਸ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਹਨ ਅਤੇ ਦੁਕਾਨਾਂ ਦੇ ਸਾਹਮਣੇ ਵਾਲੀ ਸੜਕ ਤੱਕ ਉਨ੍ਹਾਂ ਦੀਆਂ ਦੁਕਾਨਾਂ ਦਾ ਸਾਮਾਨ ਰੱਖਿਆ ਹੋਇਆ ਹੈ, ਜਿਸ ਕਾਰਨ ਸਾਮਾਨ ਖਰੀਦਣ ਆਉਣ ਵਾਲੇ ਲੋਕ ਆਪਣੇ ਵਾਹਨ ਸੜਕ ਦੇ ਵਿਚਕਾਰ ਖੜ੍ਹੇ ਕਰ ਦਿੰਦੇ ਹਨ, ਜਿਸ ਕਾਰਨ ਵੱਡੀ ਟ੍ਰੈਫਿਕ ਸਮੱਸਿਆ ਪੈਦਾ ਹੋ ਰਹੀ ਹੈ ਅਤੇ ਅੱਜ ਤਿੱਬੜੀ ਰੋਡ 'ਤੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਰੱਖੇ ਸਾਮਾਨ ਨੂੰ ਹਟਾਇਆ ਜਾ ਰਿਹਾ ਹੈ ਅਤੇ ਕੁਝ ਦੁਕਾਨਦਾਰਾਂ ਨੇ ਆਪਣਾ ਸਾਮਾਨ ਹਟਾਉਣ ਨੂੰ ਲੈ ਕੇ ਬਹਿਸ ਕੀਤੀ। ਉਨ੍ਹਾਂ ਕਿਹਾ ਕਿ ਦੁਕਾਨਦਾਰ ਆਪਣਾ ਸਮਾਨਤਾ ਅੰਦਰ ਕਰਦੇ ਨੇ ਸਗੋਂ ਦੂਜਿਆਂ ਨੂੰ ਕਹਿੰਦੇ ਹਨ ਧੀ ਉਸ ਦਾ ਸਮਾਨ ਹਟਾਓ ਪਰ ਹੁਣ ਦੁਕਾਨ ਦੇ ਬਾਹਰ ਪਿਆ ਹਰ ਸਮਾਨ ਜਬਤ ਕਰ ਲਿਆ ਜਾਵੇਗਾ।