ਨਵੇਂ ਨਿਯੁਕਤ ਹੋਏ ਕਲਰਕ ਨੂੰ ਸਿਵਲ ਸਰਜਨ ਨੇ ਸੌਪਿਆ ਨਿਯੁਕਤੀ ਪੱਤਰ
ਅਸ਼ੋਕ ਵਰਮਾ
ਬਠਿੰਡਾ, 19 ਦਸੰਬਰ 2025 :ਜ਼ਿਲ੍ਹਾ ਸਿਹਤ ਵਿਭਾਗ ਦੇ ਦਫ਼ਤਰ ਵਿੱਚ ਸਿਵਲ ਸਰਜਨ ਡਾ ਤਪਿੰਦਰਜੋਤ ਵੱਲੋਂ ਨਵੇਂ ਨਿਯੁਕਤ ਕਲਰਕ ਗੁਰਮੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਸਿਵਲ ਸਰਜਨ ਨੇ ਨਵੀਂ ਨਿਯੁਕਤੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਰਮਚਾਰੀ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ। ਉਨ੍ਹਾਂ ਆਸ ਜਤਾਈ ਕਿ ਨਵਾਂ ਕਲਰਕ ਦਫ਼ਤਰੀ ਕੰਮਕਾਜ ਨੂੰ ਹੋਰ ਸੁਚੱਜਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਏਗਾ। ਸਿਵਲ ਸਰਜਨ ਨੇ ਆਸ ਪ੍ਰਗਟਾਈ ਕਿ ਨਵਾਂ ਕਲਰਕ ਸਿਹਤ ਵਿਭਾਗ ਦੇ ਕੰਮਾਂ ਨੂੰ ਹੋਰ ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਏਗਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਅਨੁਪਮਾ ਸ਼ਰਮਾ ਨੇ ਨਵ ਨਿਯੁਕਤ ਕਲਰਕ ਗੁਰਮੀਤ ਕੌਰ ਨੂੰ ਵਧਾਈ ਦਿੰਦੇ ਹੋਏ ਖੁਸ਼ੀ ਜਤਾਈ । ਇਸ ਮੌਕੇ ਸਮੂਹ ਸਟਾਫ ਹਾਜਰ ਸੀ ।