ਨਸ਼ਿਆਂ ਵਿਰੁੱਧ ਕੰਮ ਕਰਨ ਵਾਲੀਆਂ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਦਾ ਬੀ.ਡੀ.ਪੀ.ਓ. ਦਫਤਰ ਵਿਖੇ ਸਿਲਖਾਈ ਪ੍ਰੋਗਰਾਮ
ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਸਦੀਪ ਸਿੰਘ ਪਹੁੰਚੇ ਮੁੱਖ ਮਹਿਮਾਨ
ਰੋਹਿਤ ਗੁਪਤਾ
ਕਲਾਨੌਰ/ਗੁਰਦਾਸਪੁਰ, 7 ਨਵੰਬਰ 2025- ਪਿੰਡਾਂ ’ਚ ਨਸ਼ਿਆਂ ਵਿਰੁੱਧ ਕੰਮ ਕਰ ਰਹੀਆਂ ਵਿਲੇਜ਼/ਵਾਰਡ ਡਿਫੈਂਸ ਕਮੇਟੀਆਂ ਲਈ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਵਿਖੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਜਿਸ ’ਚ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਸ਼ਦੀਪ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਜਦਕਿ ਐਸ.ਡੀ.ਐਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਡੀ.ਐਸ.ਪੀ. ਸ. ਗੁਰਵਿੰਦਰ ਸਿੰਘ ਚੰਦੀ ਵੀ ਵਿਸ਼ੇਸ ਤੌਰ ’ਤੇ ਮੌਜੂਦ ਸਨ।
ਸਿਖਲਾਈ ਪ੍ਰੋਗਰਾਮ ਦੌਰਾਨ ਸਰਕਾਰ ਵਲੋਂ ਗਠਿਤ ਕੀਤੀਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸਨਾਖਤੀ ਕਾਰਡ ਵੰਡ ਕੇ ਉਨ੍ਹਾਂ ਨੂੰ ਐਪ ਰਾਹੀਂ ਸਿਖਲਾਈ ਦਿੱਤੀ ਗਈ। ਐਸ.ਡੀ.ਐਮ. ਸ੍ਰੀਮਤੀ ਜਯੋਤਸਨਾ ਸਿੰਘ, ਡੀ.ਐਸ.ਪੀ. ਗੁਰਵਿੰਦਰ ਸਿੰਘ ਚੰਦੀ ਸਮੇਤ ਸਮਾਜਸੇਵਕ ਗੁਰਸ਼ਰਨਜੀਤ ਸਿੰਘ ਨੇ ਸੰਬੋਧਨ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਰਕਾਰ ਵਲੋਂ ਇਸ ਮੁਹਿੰਮ ਤਹਿਤ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਦੱਸਿਆ ਗਿਆ।
ਇਸ ਉਪਰੰਤ ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਨੇ ਸੰਬੋਧਨ ਦੌਰਾਨ ਵੀ.ਡੀ.ਸੀ. ਮੈਂਬਰਾਨ ਨੂੰ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਾਅਦਾ ਕੀਤਾ ਸੀ ਜਿਸ ਤਹਿਤ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਵਿੱਢੀ ਹੈ ਅਤੇ ਸਰਕਾਰ ਨਸ਼ਿਆਂ ਦੇ ਖਾਤਮੇਂ ਲਈ ਜਿੰਮੇਵਾਰੀ ਨਾਲ ਕੰਮ ਕਰ ਰਹੀ ਹੈ ਅਤੇ ਹੁਣ ਵਿਲੇਜ ਡਿਫੈਂਸ ਕਮੇਟੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਇਸ ਮੁਹਿੰਮ ’ਚ ਆਪਣਾ ਤਨਦੇਹੀ ਨਾਲ ਯੋਗਦਾਨ ਪਾਉਣ ਅਤੇ ਆਪਣੇ ਨੇੜੇ ਨਸ਼ਿਆਂ ਬਾਰੇ ਜਾਣਕਾਰੀ ਨੂੰ ਸੰਜੀਦਗੀ ਨਾਲ ਸਰਕਾਰ ਦੇ ਧਿਆਨ ’ਚ ਲਿਆਉਣ। ਉਨ੍ਹਾਂ ਕਿਹਾ ਕਿ ਲੋਕ ਸਹਿਯੋਗ ਨਾਲ ਸੂਬੇ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਇਸ ਮੌਕੇ ਤਹਿਸੀਲਦਾਰ ਸ. ਰਜਿੰਦਰ ਸਿੰਘ, ਬੀ.ਡੀ.ਪੀ.ਓ. ਸ. ਸੁਰਜੀਤ ਸਿੰਘ ਬਰਾੜ, ਹਲਕਾ ਕੋਆਰਡੀਨੇਟਰ ਦਲਬੀਰ ਸਿੰਘ, ਅਨਮੋਲਜੋਤ ਸਿੰਘ ਰੰਧਾਵਾ, ਸਰਪੰਚ ਰਣਜੀਤ ਸਿੰਘ ਸ਼ੱਕਰੀ, ਹਰਜੋਤ ਸਿੰਘ ਸਰਾਂ, ਸੁਰਜੀਤ ਸਿੰਘ, ਰਣਜੀਤ ਸਿੰਘ, ਗੁਰਦੇਵ ਸਿੰਘ ਗੱਗੋਵਾਲੀ, ਹਰਮਨਜੀਤ ਸਿੰਘ ਮੱਲਿਆਂਵਾਲ, ਹਰਦੀਪ ਸਿੰਘ ਬਜੁਰਗਵਾਲ, ਅਜਮੇਰ ਸਿੰਘ ਸੁੱਖਾਰਾਜੂ, ਬਲਵੰਤ ਸਿੰਘ ਦਿਓਲ, ਚਰਨਜੀਤ ਸਿੰਘ, ਬਲਕਾਰ ਸਿੰਘ, ਮਨਜੀਤ ਸਿੰਘ, ਜਸਬੀਰ ਸਿੰਘ, ਧਰਮ ਸਿੰਘ, ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਮੁਹਤਬਰ ਹਾਜ਼ਰ ਸਨ।