ਨਸ਼ੇ ਦੀ ਉਵਰਡੋਜ ਨਾਲ ਨੌਜਵਾਨ ਦੀ ਮੌਤ
ਬਲਜੀਤ ਸਿੰਘ
ਤਰਨ ਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਫਤਿਆਬਾਦ ਵਿੱਚ ਨਸ਼ੇ ਦੀ ਉਵਰਡੋਜ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਨਹੀਂ ਰੁਕ ਰਿਹਾ। ਅੱਜ ਫਿਰ ਇੱਕ 25 ਸਾਲਾ ਨੌਜਵਾਨ ਸੰਜੂ ਕੁਮਾਰ ਪੁੱਤਰ ਤਿਲਕ ਰਾਜ ਦੀ ਨਸ਼ੇ ਦੀ ਉਵਰਡੋਜ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਮੀਡੀਆ ਸਾਹਮਣੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਵੱਡੇ ਲੜਕੇ ਸਰਵਨ ਸਿੰਘ ਦੀ ਵੀ ਨਸ਼ੇ ਨਾਲ ਮੌਤ ਹੋ ਗਈ ਸੀ। ਹੁਣ ਦੂਜੇ ਲੜਕੇ ਦੀ ਵੀ ਅਜਿਹੀ ਤਰ੍ਹਾਂ ਮੌਤ ਹੋਣ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
ਪਰਿਵਾਰ ਦੀ ਭਾਵਨਾ ਅਤੇ ਇਲਜ਼ਾਮ
ਪਰਿਵਾਰਕ ਮੈਂਬਰਾਂ ਨੇ ਸਰਕਾਰ ਦੇ "ਨਸ਼ਾ ਮੁਕਤ ਪੰਜਾਬ" ਦੇ ਦਾਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਪਿੰਡ ਵਿੱਚ ਅਜੇ ਵੀ ਨਸ਼ਾ ਛੱਲੀਆਂ ਵਾਂਗ ਵਿੱਕ ਰਿਹਾ ਹੈ।
ਪਰਿਵਾਰ ਨੇ ਮੰਗ ਕੀਤੀ ਕਿ ਨਸ਼ੇ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ।