ਨਸ਼ਾ ਤਸਕਰੀ ਰਾਹੀਂ ਬਣਾਈ 2 ਕਰੋੜ 49 ਲੱਖ 81 ਹਜ਼ਾਰ ਰੁਪਏ ਦੀ ਸੰਪਤੀ ਅਟੈਚ : ਐਸਐਸਪੀ
ਅਸ਼ੋਕ ਵਰਮਾ
ਬਠਿੰਡਾ, 1 ਸਤੰਬਰ 2025 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜਿਥੇ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਉਥੇ ਹੀ ਪੁਲਿਸ ਵਲੋਂ ਦਿਨ ਰਾਤ ਇਕ ਕਰਕੇ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਸਲਾਖਾ ਅੰਦਰ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ ਅਤੇ ਯਤਨਸ਼ੀਲ ਹੈ। ਇਸ ਲੜੀ ਦੇ ਤਹਿਤ ਲਖਵੀਰ ਸਿੰਘ ਉਰਫ ਲੱਖਾ ਪੁੱਤਰ ਗੁਰਮੇਲ ਸਿੰਘ ਦੀ 2 ਕਰੋੜ 49 ਲੱਖ 81 ਹਜਾਰ ਰੁਪਏ ਦੇ ਕਰੀਬ ਬਣਦੀ ਪੁਲਿਸ ਵਲੋਂ ਚੱਲ-ਅਚੱਲ ਪ੍ਰਾਪਰਟੀ ਫਰੀਜ ਕੀਤਾ ਗਿਆ ਹੈ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਲਖਵੀਰ ਸਿੰਘ ਉਰਫ ਲੱਖਾ ਵਾਸੀ ਗਲੀ ਨੰਬਰ 11 ਪਟੇਲ ਨਗਰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸੀ, ਜਿਸ ‘ਤੇ ਮੁੱਕਦਮਾ ਨੰਬਰ 132 ਮਿਤੀ 8.7.2025 ਅ/ਧ 21ਸੀ/61/85 ਐੱਨ.ਡੀ.ਪੀ.ਐੱਸ ਐਕਟ ਥਾਣਾ ਕੋਤਵਾਲੀ ਵਿਖੇ ਦਰਜ ਹੈ, ਜਿਸ ਪਾਸੋਂ 40 ਕਿੱਲੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਗਈ ਸੀ।
ਐਸਐਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਸਾਲ 2023 ਤੋਂ ਹੁਣ ਤੱਕ ਕੁੱਲ 80 ਕੇਸ ਐੱਨ.ਡੀ.ਪੀ.ਐੱਸ ਐਕਟ ਤਹਿਤ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 74 ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਕੰਨਫਰਮ ਹੋ ਚੁੱਕੇ ਹਨ, ਜਿਨ੍ਹਾਂ ਕੇਸਾਂ ਦੀ ਬਣਦੀ ਕੁੱਲ ਕੀਮਤ 12 ਕਰੋੜ 83 ਲੱਖ 52 ਹਜਾਰ 702 ਰੁਪਏ ਦੇ ਕਰੀਬ ਬਣਦੀ ਹੈ, ਫਰੀਜ ਕੀਤੀ ਜਾ ਚੁੱਕੀ ਹੈ।
ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਨਜਦੀਕ ਕੋਈ ਵੀ ਨਸ਼ਾ ਵੇਚਦਾ ਜਾਂ ਕੋਈ ਨਸ਼ੇ ਦਾ ਆਦੀ ਹੈ ਤੁਸੀਂ ਉਸ ਦੀ ਜਾਣਕਾਰੀ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 75080-09080 ‘ਤੇ ਵੱਟਸਐਪ ਜਾਂ ਫੋਨ ਰਾਹੀਂ ਦੇ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ।