ਨਸ਼ੀਲੇ ਪਦਾਰਥ, ਅਫੀਮ ਅਤੇ 120 ਲੀਟਰ ਲਾਹਣ ਸਮੇਤ 5 ਗ੍ਰਿਫ਼ਤਾਰ
- ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ - ਐੱਸ ਐੱਸ ਪੀ
ਰੂਪਨਗਰ, 08 ਜੂਨ 2025: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 18 ਗ੍ਰਾਮ ਨਸ਼ੀਲਾ ਪਦਾਰਥ/ਪਾਊਡਰ ਅਤੇ 4 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ ਅਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 120 ਲੀਟਰ ਲਾਹਣ ਬ੍ਰਾਮਦ ਕੀਤੀ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵਲੋ ਬੰਦੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਕੋਠਾ ਥਾਣਾ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋਂ 4 ਗ੍ਰਾਮ ਅਫੀਮ ਅਤੇ ਥਾਣਾ ਨੰਗਲ ਵੱਲੋ ਸੁਮਿਤ ਉਰਫ ਪੰਕਜ ਵਾਸੀ 573 ਇੰਦਰਾ ਨਗਰ ਨੰਗਲ, ਯਸ਼ ਵਾਸੀ 169 ਡੀ.ਐਸ.ਈ.ਈ.ਓ ਬਲਾਕ ਨੰਗਲ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋਂ 18 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ। ਇਸ ਤੋਂ ਇਲਾਵਾ ਥਾਣਾ ਸਦਰ ਰੂਪਨਗਰ ਵੱਲੋ ਭੁਪਿੰਦਰ ਸਿੰਘ ਉਰਫ ਲਾਡੀ ਵਾਸੀ ਪਿੰਡ ਲਾਡਲ ਅਤੇ ਸਤਨਾਮ ਸਿੰਘ ਉਰਫ ਸੱਤਾ ਵਾਸੀ ਪਿੰਡ ਬਟਾਰਲਾ ਥਾਣਾ ਨੂਰਪੁਰਬੇਦੀ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 120 ਲੀਟਰ ਲਾਹਣ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਇਸ ਤੋ ਇਲਾਵਾ ਪ੍ਰੋਜੇਕਟ 'ਸੰਪਰਕ' ਦੀ ਤਹਿਤ ਜਿਲ੍ਹਾ ਪੁਲਿਸ ਵਲੋਂ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਪਿੰਡਾ ਵਿੱਚ ਜਾਕੇ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।