ਨੀਤੀ ਤਾਰਾ ਟ੍ਰੇਨਿੰਗ ਟੂਲਕਿੱਟ ਰਾਹੀਂ ਸਮਰੱਥਾ ਨਿਰਮਾਣ ਟ੍ਰੇਨਿੰਗ ਕਰਵਾਈ
ਰੋਹਿਤ ਗੁਪਤਾ
ਗੁਰਦਾਸਪੁਰ, 27 ਜੁਲਾਈ
ਭਾਰਤ ਸਰਕਾਰ ਦੇ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵਿਕਾਸ ਸੂਚਕਾ ਵਿੱਚ ਗੁਣਾਤਮਕ ਸੁਧਾਰ ਲਿਆਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੀਤੀ ਤਾਰਾ ਟ੍ਰੇਨਿੰਗ ਟੂਲਕਿੱਟ ਸਬੰਧੀ ਇੱਕ ਵਿਸ਼ੇਸ਼ ਸਮਰੱਥਾ ਨਿਰਮਾਣ (Capacity Building) ਟ੍ਰੇਨਿੰਗ ਕਰਵਾਈ ਗਈ।
ਇਸ ਟ੍ਰੇਨਿੰਗ ਵਿੱਚ ਐਸਪੀਰੇਸ਼ਨਲ ਬਲਾਕ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨੂੰ ਨੀਤੀ ਤਾਰਾ ਟੂਲਕਿੱਟ ਦੀ ਵਰਤੋਂ ਕਰਕੇ ਸਿਹਤ, ਸਿੱਖਿਆ, ਪੋਸ਼ਣ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਸੂਚਕਾਂ ਦੇ ਡਾਟਾ ਦਾ ਵਿਸ਼ਲੇਸ਼ਣ ਕਰਨ, ਕਾਰਗੁਜ਼ਾਰੀ ਵਿੱਚ ਮੌਜੂਦ ਕਮੀਆਂ ਦੀ ਪਛਾਣ ਕਰਨ ਅਤੇ ਡਾਟਾ ਆਧਾਰਿਤ ਕਾਰਜ ਯੋਜਨਾਵਾਂ ਤਿਆਰ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਐਸਪੀਰੇਸ਼ਨਲ ਬਲਾਕਾਂ ਦੇ ਅਧਿਕਾਰੀਆਂ ਨੇ ਵੀ ਆਪਣੇ-ਆਪਣੇ ਸੈਕਟਰਾਂ ਨਾਲ ਸੰਬੰਧਿਤ ਡਾਟਾ ਦੀ ਸਮੀਖਿਆ ਕੀਤੀ ਅਤੇ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਵਿਭਾਗੀ ਕਾਰਜ ਯੋਜਨਾਵਾਂ ਤਿਆਰ ਕਰਨ ਦਾ ਸੰਕਲਪ ਲਿਆ।
ਇਹ ਟ੍ਰੇਨਿੰਗ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐਸਪੀਰੇਸ਼ਨਲ ਬਲਾਕਾਂ ਵਿੱਚ ਡਾਟਾ ਆਧਾਰਿਤ ਫੈਸਲਾ ਪ੍ਰਣਾਲੀ ਨੂੰ ਮਜ਼ਬੂਤ ਕਰਨ, ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਅਤੇ ਵਿਕਾਸ ਸੂਚਕਾਂ ਵਿੱਚ ਤੇਜ਼ੀ ਨਾਲ ਸੁਧਾਰ ਲਿਆਉਣ ਵੱਲ ਇੱਕ ਮਹੱਤਵਪੂਰਨ ਪਹਿਲ ਸਾਬਤ ਹੋਵੇਗੀ।
- Download Babushahi App
-
-