ਨੇਹਾ ਸ਼ੋਰੀ ਹੱਤਿਆਕਾਂਡ: CBI ਜਾਂਚ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਡਰੱਗ ਸਿੰਡੀਕੇਟ ਦੀ ਭੂਮਿਕਾ ਦੀ ਜਾਂਚ ਦੀ ਮੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 30 ਅਕਤੂਬਰ, 2026: ਸਾਲ 2019 ਵਿੱਚ ਖਰੜ ਵਿਖੇ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੀ ਕਤਲਕਾਂਡ ਦੇ ਮਾਮਲੇ ਵਿੱਚ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ CBI ਤੋਂ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਲਾਨ ਬਿਸਵਾਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਕਥਿਤ ਡਰੱਗ ਸਿੰਡੀਕੇਟ ਦੀ ਭੂਮਿਕਾ ਦੀ ਪੜਤਾਲ ਕਰਨ ਦੀ ਅਪੀਲ ਕੀਤੀ ਹੈ, ਜਿਸ ਦੀ ਇੱਕ ਕਾਪੀ ਪੰਜਾਬ ਦੇ ਰਾਜਪਾਲ ਨੂੰ ਵੀ ਭੇਜੀ ਗਈ ਹੈ।
ਜ਼ਿਕਰਯੋਗ ਹੈ ਕਿ ਨੇਹਾ ਸ਼ੋਰੀ ਦੀ 29 ਮਾਰਚ 2019 ਨੂੰ ਸਰਕਾਰੀ ਦਫ਼ਤਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮ੍ਰਿਤਕਾ ਦੇ Father ਕੈਪਟਨ ਕੈਲਾਸ਼ ਸ਼ੋਰੀ ਨੇ ਇਸ ਮਾਮਲੇ ਵਿੱਚ ਵੱਡੀ ਸਾਜ਼ਿਸ਼ ਦਾ ਦੋਸ਼ ਲਗਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਬੇਟੀ ਗ਼ੈਰ-ਕਾਨੂੰਨੀ ਦਵਾਈਆਂ ਅਤੇ ਸਟਾਕ ਦੀ ਸਪਲਾਈ ਵਿਰੁਧ ਸਖ਼ਤ ਕਾਰਵਾਈ ਕਰ ਰਹੀ ਸੀ। ਪੱਤਰ ਵਿੱਚ ਹਮਲਾਵਰ ਦੀ ਮੌਤ ਦੀਆਂ ਹਾਲਤਾਂ ਅਤੇ ਅਸਲ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਗਈ ਹੈ।
- Download Babushahi App
-
-