ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜੀਊਣ ਲਈ ਮਿਲੇਗਾ ਨਵਾਂ ਮੰਚ- ਮਲਵਿੰਦਰ ਕੰਗ
ਪਿੰਡਾਂ ਦੇ ਵਿਕਾਸ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ
ਮੈਂਬਰ ਪਾਰਲੀਮੈਂਟ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਪਿੰਡਾਂ ‘ਚ 21 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ
ਭਵਿੱਖ ਵਿੱਚ ਹਲਕੇ ਦੇ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ - ਡਾ.ਚਰਨਜੀਤ ਸਿੰਘ
ਮਨਪ੍ਰੀਤ ਸਿੰਘ
ਸ੍ਰੀ ਚਮਕੌਰ ਸਾਹਿਬ, 19 ਜਨਵਰੀ: ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਵੱਲੋਂ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਹਿਡਾਲੀ, ਸਹੇੜੀ, ਕੋਟਲਾ, ਰਸੂਲਪੁਰ, ਸੰਧੂਆਂ, ਭਗਵੰਤਪੁਰਾ ਵਿਖੇ ਨਵੇਂ ਓਪਨ ਤੇ ਇਨਡੋਰ ਜ਼ਿੰਮਾ ਅਤੇ ਵਾਰਡ ਨੰਬਰ 9 ਸ੍ਰੀ ਚਮਕੌਰ ਸਾਹਿਬ ਵਿਖੇ ਪਹਿਲਵਾਨਾ ਦੇ ਅਖਾੜੇ ਦਾ ਉਦਘਾਟਨ ਕੀਤਾ ਗਿਆ।
ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜ਼ਿੰਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਓਪਨ ਜ਼ਿੰਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ, ਜਿਸ ਨਾਲ ਲੋਕ ਸਿਹਤਮੰਦ ਅਤੇ ਸਰਗਰਮ ਜੀਵਨ ਵੱਲ ਮੋੜ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਤੰਦਰੁਸਤੀ ਹੀ ਸਭ ਤੋਂ ਵੱਡਾ ਧਨ ਹੈ ਅਤੇ ਸਰਕਾਰ ਇਸ ਧਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਓਪਨ ਜ਼ਿੰਮਾ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਵਰਜ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਨਾ ਕੇਵਲ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਤੰਦਰੁਸਤੀ ਵੀ ਸੁਧਰੇਗੀ।
ਉਨ੍ਹਾਂ ਦੱਸਿਆ ਕਿ ਪਿੰਡ ਬਹਿਡਾਲੀ ਵਿਖੇ 3 ਲੱਖ ਰੁਪਏ ਦੀ ਲਾਗਤ ਨਾਲ ਓਪਨ ਜਿਮ, ਪਿੰਡ ਸਹੇੜੀ ਵਿਖੇ 2 ਲੱਖ ਦੀ ਲਾਗਤ ਨਾਲ ਓਪਨ ਜਿਮ, ਪਿੰਡ ਕੋਟਲਾ ਵਿਖੇ 3 ਲੱਖ ਦੀ ਲਾਗਤ ਨਾਲ ਓਪਨ ਜਿਮ, ਪਿੰਡ ਰਸੂਲਪੁਰ ਵਿਖੇ 3 ਲੱਖ ਦੀ ਲਾਗਤ ਨਾਲ ਓਪਨ ਜਿਮ ਦਾ ਉਦਘਾਟਨ, ਵਾਰਡ ਨੰਬਰ 9 ਸ੍ਰੀ ਚਮਕੌਰ ਸਾਹਿਬ ਵਿਖੇ 4 ਲੱਖ ਦੀ ਲਾਗਤ ਨਾਲ ਪਹਿਲਵਾਨਾ ਦੇ ਅਖਾੜੇ ਦਾ ਉਦਘਾਟਨ, ਪਿੰਡ ਸੰਧੂਆਂ ਵਿਖੇ 3 ਲੱਖ ਰੁਪਏ ਦੀ ਲਾਗਤ ਨਾਲ ਓਪਨ ਜਿਮ ਦਾ ਉਦਘਾਟਨ ਅਤੇ ਪਿੰਡ ਭਗਵੰਤਪੁਰਾ ਵਿਖੇ 3 ਲੱਖ ਰੁਪਏ ਦੀ ਲਾਗਤ ਨਾਲ ਇਨਡੋਰ ਜਿਮ ਦਾ ਉਦਘਾਟਨ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਹਲਕੇ ਦੇ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਮਲਵਿੰਦਰ ਸਿੰਘ ਕੰਗ ਜੋ ਵਾਅਦਾ ਕਰਦੇ ਹਨ, ਉਸ ਨੂੰ ਨਿਭਾਉਂਦੇ ਵੀ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਲਕੇ ਦੇ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ।
ਇਸ ਮੌਕੇ ਬੀਰਦਵਿੰਦਰ ਸਿੰਘ, ਐਨਪੀ ਰਾਣਾ, ਸਿਕੰਦਰ ਸਿੰਘ ਸਹੇੜੀ, ਜਗਤਾਰ ਸਿੰਘ ਘੜੂੰਆਂ, ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ, ਸਥਾਨਕ ਨੌਜਵਾਨਾ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।