ਨੰਬਰਦਾਰ ਦਰਸ਼ਨ ਸਿੰਘ ਪੰਜ ਤੱਤਾਂ ’ਚ ਵਿਲੀਨ
ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ’ਚ ਲੋਕ ਹੋਏ ਅੰਤਿਮ ਸੰਸਕਾਰ ’ਚ ਸ਼ਾਮਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: 30 ਅਗਸਤ 2026 ਪਿੰਡ ਡਡਵਿੰਡੀ ਦੇ ਸਤਿਕਾਰਯੋਗ ਅਤੇ ਮਿਲਾਪੜੇ ਸੁਭਾਅ ਵਾਲੇ ਨੰਬਰਦਾਰ ਦਰਸ਼ਨ ਸਿੰਘ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਨੰਬਰਦਾਰ ਦਰਸ਼ਨ ਸਿੰਘ ਜਥੇਦਾਰ ਮੁਖਤਿਆਰ ਸਿੰਘ ਡਡਵਿੰਡੀ, ਜ਼ਿਲ੍ਹਾ ਪ੍ਰਧਾਨ ਕਪੂਰਥਲਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸਰਦਾਰ ਗੁਰਨਾਮ ਸਿੰਘ ਅਤੇ ਹਰਜੀਤ ਸਿੰਘ ਯੂ.ਐੱਸ.ਏ. ਦੇ ਸਤਿਕਾਰਯੋਗ ਪਿਤਾ ਸਨ। ਉਨ੍ਹਾਂ ਦਾ ਅੱਜ ਪਿੰਡ ਡਡਵਿੰਡੀ ਵਿਖੇ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ, ਪਿੰਡ ਵਾਸੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।
ਨੰਬਰਦਾਰ ਦਰਸ਼ਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਨੇ ਇਹ ਸਾਬਤ ਕਰ ਦਿੱਤਾ ਕਿ ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਲੋਕਾਂ ਨਾਲ ਕਿੰਨਾ ਪਿਆਰ ਅਤੇ ਸਤਿਕਾਰ ਵਾਲਾ ਰਿਸ਼ਤਾ ਬਣਾਇਆ ਸੀ। ਅੰਤਿਮ ਯਾਤਰਾ ਦੌਰਾਨ ਮਾਹੌਲ ਬੇਹੱਦ ਭਾਵੁਕ ਹੋ ਗਿਆ ਅਤੇ ਹਰ ਅੱਖ ਨਮ ਨਜ਼ਰ ਆਈ। ਪਰਿਵਾਰ ਵੱਲੋਂ ਮਿਲੇ ਇਸ ਅਚਾਨਕ ਸਦਮੇ ਕਾਰਨ ਇਲਾਕੇ ਵਿੱਚ ਵੀ ਗਹਿਰਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।
ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
ਅੰਤਿਮ ਸੰਸਕਾਰ ਮੌਕੇ ਹਰਜਿੰਦਰ ਸਿੰਘ ਜੱਖੂ, ਦੋਆਬਾ ਜ਼ੋਨ ਇੰਚਾਰਜ; ਬੀਬੀ ਸੁਖਜੀਤ ਕੌਰ, ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ; ਜਥੇਦਾਰ ਸੁਲੱਖਣ ਸਿੰਘ, ਹਲਕਾ ਇੰਚਾਰਜ ਸ਼ਾਹਕੋਟ; ਕੁਲਵਿੰਦਰ ਸਿੰਘ ਢਿੱਲਵਾਂ, ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ; ਸੁਖਜਿੰਦਰ ਸਿੰਘ ਭਾਗਵਾਨਪੁਰ; ਸਰਵਣ ਸਿੰਘ ਬਾਊਪੁਰ; ਪੁਸ਼ਪਿੰਦਰ ਸਿੰਘ ਮੋਮੀ; ਹਰਵਿੰਦਰ ਸਿੰਘ, ਮਾਰਕੀਟ ਕਮੇਟੀ ਸੁਪਰਵਾਈਜ਼ਰ; ਵਿਕਰਮਜੀਤ ਸੁਪਰਵਾਈਜ਼ਰ; ਐਡਵੋਕੇਟ ਰਜਿੰਦਰ ਸਿੰਘ ਰਾਣਾ, ਪ੍ਰਧਾਨ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਕਪੂਰਥਲਾ; ਬਲਦੇਵ ਸਿੰਘ ਟੀਟਾ; ਰਣਜੀਤ ਸਿੰਘ ਰਾਣਾ, ਸਾਬਕਾ ਬਲਾਕ ਸੰਮਤੀ ਮੈਂਬਰ; ਗੁਰਪ੍ਰੀਤ ਸਿੰਘ ਸਰਪੰਚ ਮਾਮੂਪੁਰ ਹਰਿਆਣਾ; ਹਰਜਿੰਦਰ ਸਿੰਘ ਲਾਡੀ; ਨਰਿੰਦਰ ਸਿੰਘ ਜੈਨਪੁਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ; ਕਵਲਨੈਣ ਸਿੰਘ ਕੈਨੀ; ਜਸਵੀਰ ਸਿੰਘ, ਸਾਬਕਾ ਸਰਪੰਚ ਡਡਵਿੰਡੀ; ਸੁਰਜੀਤ ਸਿੰਘ ਭੌਰ, ਬਲਵਿੰਦਰ ਸਿੰਘ ਧਾਲੀਵਾਲ, ਪ੍ਰਦੀਪ ਸਿੰਘ ਅਟਵਾਲ ਜਲੰਧਰੀਏ, ਰਮੇਸ਼ ਡਡਵਿੰਡੀ, ਸਾਬਕਾ ਜ਼ਿਲ੍ਹਾ ਪ੍ਰਧਾਨ; ਸਰਵਣ ਲਾਲ ਸਰਪੰਚ ਡਡਵਿੰਡੀ; ਸਤਨਾਮ ਸਿੰਘ ਨਾਮੀ, ਸਾਬਕਾ ਸਰਪੰਚ; ਹਰਫੂਲ ਸਿੰਘ ਰਾਜੇਵਾਲ; ਸੁਖਜਿੰਦਰ ਸਿੰਘ ਸਾਬੀ; ਸੰਤੋਖ ਸਿੰਘ, ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ; ਮਗਤ ਰਾਮ ਸਰਪੰਚ; ਹਰਦੀਪ ਸਿੰਘ ਅਤੇ ਪਰਮਜੀਤ ਸਿੰਘ ਪੰਮਾ, ਜਸਵੀਤ ਸਿੰਘ ਭੌਰ ਸਾਬਕਾ ਸਰਪੰਚ,ਰਣਜੀਤ ਸਿੰਘ ਜੋਗਾ ਸਿੰਘ ਬੁੱਕਣ ਸਿੰਘ ਦਲਜੀਤ ਸਿੰਘ ਹਰਨੇਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਿੰਡ ਵਾਸੀ ਹਾਜ਼ਰ ਰਹੇ।
ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਦਿੱਤਾ ਹੌਸਲਾ
ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜਥੇਦਾਰ ਮੁਖਤਿਆਰ ਸਿੰਘ ਡਡਵਿੰਡੀ ਅਤੇ ਸਮੁੱਚੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਨੰਬਰਦਾਰ ਦਰਸ਼ਨ ਸਿੰਘ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਪਰਿਵਾਰ ਅਤੇ ਇਲਾਕੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਉਨ੍ਹਾਂ ਕਿਹਾ ਕਿ ਨੰਬਰਦਾਰ ਦਰਸ਼ਨ ਸਿੰਘ ਨੇ ਆਪਣੇ ਜੀਵਨ ਦੌਰਾਨ ਲੋਕਾਂ ਨਾਲ ਹਮੇਸ਼ਾ ਪਿਆਰ, ਸਤਿਕਾਰ ਅਤੇ ਨਿਮਰਤਾ ਨਾਲ ਵਰਤਾਓ ਕੀਤਾ। ਉਨ੍ਹਾਂ ਦੀ ਸਾਦਗੀ, ਮਿਲਾਪੜਾ ਸੁਭਾਅ ਅਤੇ ਸਮਾਜ ਨਾਲ ਜੁੜੇ ਰਹਿਣ ਦੀ ਭਾਵਨਾ ਨੂੰ ਲੋਕ ਲੰਮੇ ਸਮੇਂ ਤੱਕ ਯਾਦ ਰੱਖਣਗੇ।
ਪਰਿਵਾਰ ਵੱਲੋਂ ਵੀ ਇਸ ਦੁੱਖ ਦੀ ਘੜੀ ਵਿੱਚ ਅੰਤਿਮ ਸੰਸਕਾਰ ’ਚ ਸ਼ਾਮਲ ਹੋ ਕੇ ਪਰਿਵਾਰ ਦਾ ਦੁੱਖ ਵੰਡਾਉਣ ਵਾਲੇ ਸਮੂਹ ਰਿਸ਼ਤੇਦਾਰਾਂ, ਸਨੇਹੀਆਂ, ਪਿੰਡ ਵਾਸੀਆਂ, ਰਾਜਨੀਤਿਕ ਅਤੇ ਸਮਾਜਿਕ ਆਗੂਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਗਿਆ।
ਨੰਬਰਦਾਰ ਦਰਸ਼ਨ ਸਿੰਘ ਭਾਵੇਂ ਸਰੀਰਕ ਰੂਪ ਵਿੱਚ ਇਸ ਸੰਸਾਰ ਤੋਂ ਵਿਦਾ ਹੋ ਗਏ ਹਨ, ਪਰ ਉਨ੍ਹਾਂ ਦੀਆਂ ਯਾਦਾਂ, ਮਿਲਾਪੜਾ ਸੁਭਾਅ ਅਤੇ ਲੋਕਾਂ ਨਾਲ ਬਣਾਇਆ ਪਿਆਰ ਭਰਿਆ ਰਿਸ਼ਤਾ ਹਮੇਸ਼ਾ ਉਨ੍ਹਾਂ ਨੂੰ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਜ਼ਿੰਦਾ ਰੱਖੇਗਾ।
- Download Babushahi App
-
-