ਪਟਿਆਲਾ ਨਗਰ ਨਿਗਮ ਚੋਣਾਂ 'ਚ ਸੁਪਰੀਮ ਕੋਰਟ ਦਾ ਵੱਡਾ ਹੁਕਮ: ਭਾਜਪਾ ਨੇ ਦੱਸਿਆ ਲੋਕਤੰਤਰ ਦੀ ਜਿੱਤ, ਸਟੇਟ ਇਲੈਕਸ਼ਨ ਕਮਿਸ਼ਨ ਤੋਂ 28 ਸਤੰਬਰ ਤੱਕ ਮੰਗਿਆ ਜਵਾਬ
ਪਟਿਆਲਾ, 22 ਸਤੰਬਰ, 2026 — ਪਟਿਆਲਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦੁਆਰਾ ਦਿੱਤੇ ਗਏ ਅਹਿਮ ਹੁਕਮਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਘਟਨਾਕ੍ਰਮ ਦਾ ਸਵਾਗਤ ਕਰਦਿਆਂ ਇਸ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਦੋਸ਼ ਲਗਾਇਆ ਕਿ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਭਾਜਪਾ ਵਰਕਰਾਂ ਅਤੇ ਉਮੀਦਵਾਰਾਂ ਨੂੰ ਡਰਾਇਆ-ਧਮਕਾਇਆ ਗਿਆ, ਦਸਤਾਵੇਜ਼ਾਂ ਵਿੱਚ ਧੱਕੇਸ਼ਾਹੀ ਕੀਤੀ ਗਈ ਅਤੇ ਮਹਿਲਾ ਉਮੀਦਵਾਰਾਂ ਨਾਲ ਬਦਸਲੂਕੀ ਵੀ ਕੀਤੀ ਗਈ।
ਇਨ੍ਹਾਂ ਗੜਬੜੀਆਂ ਖ਼ਿਲਾਫ਼ ਭਾਜਪਾ ਪਹਿਲਾਂ ਹਾਈ ਕੋਰਟ ਅਤੇ ਬਾਅਦ ਵਿੱਚ ਸੁਪਰੀਮ ਕੋਰਟ ਪਹੁੰਚੀ ਸੀ। ਮਾਮਲੇ ਦਾ ਸੰਗਿਆਨ ਲੈਂਦਿਆਂ ਸੁਪਰੀਮ ਕੋਰਟ ਨੇ ਇੱਕ 'ਫੈਕਟ-ਫਾਈਂਡਿੰਗ ਕਮੇਟੀ' (ਤੱਥ-ਖੋਜ ਕਮੇਟੀ) ਦਾ ਗਠਨ ਕੀਤਾ ਸੀ, ਜਿਸ ਅੱਗੇ ਸਾਰੇ ਲੋੜੀਂਦੇ ਸਬੂਤ ਪੇਸ਼ ਕੀਤੇ ਗਏ। ਬੀਬੀ ਜੈਇੰਦਰ ਕੌਰ ਅਨੁਸਾਰ, ਅਦਾਲਤ ਨੇ ਹੁਣ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 28 ਸਤੰਬਰ ਤੱਕ ਆਪਣਾ ਜਵਾਬ ਦਾਖਲ ਕਰਕੇ ਦੱਸੇ ਕਿ ਅੱਗੇ ਚੋਣ ਪ੍ਰਕਿਰਿਆ ਨੂੰ ਕਿਸ ਤਰ੍ਹਾਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
- Download Babushahi App
-
-