ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਮਾਨਸਾ ਪਹੁੰਚੀ
Ravi Jakhu
ਮਾਨਸਾ, 21 ਅਕਤੂਬਰ, 2026: ਨਸ਼ਾ ਵਿਰੋਧੀ ਕਾਰਕੁਨ ਸਵਰਗੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਜਾਂਚ ਨੂੰ ਤੇਜ਼ ਕਰਦਿਆਂ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (CBI) ਦੀ ਇੱਕ ਵਿਸ਼ੇਸ਼ ਟੀਮ ਦੇਰ ਰਾਤ ਮਾਨਸਾ ਪਹੁੰਚ ਗਈ ਹੈ। ਪੰਜਾਬ ਸਰਕਾਰ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਐਲਾਨ ਤੋਂ ਬਾਅਦ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੀਤੇ ਦਿਨ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਜਲਦ ਅਤੇ ਸਖ਼ਤ ਕਾਰਵਾਈ ਦਾ ਭਰੋਸਾ ਦੇਣ ਦੇ ਚੱਲਦਿਆਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ। CBI ਟੀਮ ਅੱਜ ਪਰਿਵਾਰ ਨਾਲ ਮੁਲਾਕਾਤ ਕਰੇਗੀ ।
- Download Babushahi App
-
-