ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਕੋਲੋਂ ਮੰਗੀ ਰਿਪੋਰਟ
ਚੰਡੀਗੜ੍ਹ, 16 ਅਕਤੂਬਰ, 2026: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੋਈ ਹੱਤਿਆ ਅਤੇ ਸੂਬੇ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਇਸ ਪੂਰੇ ਮਾਮਲੇ 'ਤੇ ਰਿਪੋਰਟ ਤਲਬ ਕੀਤੀ ਹੈ। ਸੂਤਰਾਂ ਅਨੁਸਾਰ ਕੇਂਦਰੀ ਮੰਤਰਾਲੇ ਨੇ ਕਤਲ ਕਾਂਡ ਦੇ ਹਾਲਾਤ, ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਵਿਸਤਾਰ ਨਾਲ ਜਾਣਕਾਰੀ ਮੰਗੀ ਹੈ।

- Download Babushahi App
-
-