ਪਹਿਲੀ ਪਾਤਸ਼ਾਹੀ ਦੇ ਵਿਆਹ ਪੁਰਬ ਦੀ ਯਾਦ 'ਚ ਸਜਾਏ ਜਾਣ ਵਾਲੇ ਦੋ ਵੱਖ ਵੱਖ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ
"ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਮੀਟਿੰਗ ਵਿਚ ਵੱਡੀ ਗਿਣਤੀ ਚ ਕੀਤੀ ਸ਼ਮੂਲੀਅਤ"
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,
18 ਅਗਸਤ 2025
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਵੱਲੋਂ ਸਮੂਹ ਸੰਤਾਂ ਮਹਾਂਪੁਰਸ਼ਾਂ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਯਾਦ 'ਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਲਈ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮੂਹ ਧਾਰਮਿਕ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਭਾਈ ਅਵਤਾਰ ਸਿੰਘ ਦੀ ਅਗਵਾਈ 'ਚ ਹੋਈ। ਜਿਸ ਵਿਚ ਵਿਸ਼ੇਸ਼ ਤੌਰ ਤੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਯਾਦ ਵਿਚ 29 ਅਗਸਤ ਨੂੰ ਸਵੇਰੇ ਸਾਢੇ ਪੰਜ ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਆਰੰਭ ਹੋ ਕੇ ਤਲਵੰਡੀ ਚੌਧਰੀਆਂ, ਢਿੱਲਵਾਂ, ਬਿਆਸ, ਬਾਬਾ ਬਕਾਲਾ ਤੋਂ ਹੁੰਦਾ ਹੋਇਆ ਗੁਰਦੁਆਰਾ ਸਤਿ ਕਰਤਾਰੀਆ ਬਟਾਲਾ ਵਿਖੇ ਪੁੱਜ ਕੇ ਸਮਾਪਤ ਹੋਵੇਗਾ।
ਮੀਟਿੰਗ ਵਿਚ ਸਮੂਹ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਗਰ ਕੀਰਤਨ ਸਬੰਧੀ ਆਪਣੇ ਕੀਮਤੀ ਸੁਝਾਅ ਦਿੱਤੇ ਗਏ। ਮੈਨੇਜਰ ਬੇਰ ਸਾਹਿਬ ਭਾਈ ਅਵਤਾਰ ਸਿੰਘ ਨੇ ਇਸ
ਮੀਟਿੰਗ ਵਿੱਚ ਹਾਜ਼ਰ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਬੇਰ ਸਾਹਿਬ ਅਵਤਾਰ ਸਿੰਘ, ਮੀਤ ਮੈਨੇਜਰ ਚੰਚਲ ਸਿੰਘ ਤੇ ਗੁਰਜੀਤ ਸਿੰਘ, ਬਾਬਾ ਜਸਪਾਲ ਸਿੰਘ ਨੀਲਾ, ਹੈਡ ਗ੍ਰੰਥੀ ਬੇਰ ਸਾਹਿਬ ਗਿਆਨੀ ਸਤਨਾਮ ਸਿੰਘ, ਭਾਈ ਹਰਜਿੰਦਰ ਸਿੰਘ ਚੰਡੀਗੜ੍ਹ, ਪ੍ਰਚਾਰਕ ਭਾਈ ਹਰਜੀਤ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖਾਲਸਾ ਸੀਨੀਅਰ ਆਗੂ, ਰਾਜਾ ਗੁਰਪ੍ਰੀਤ ਸਿੰਘ ਪ੍ਰਧਾਨ ਬਾਬਾ ਸ੍ਰੀ ਚੰਦ ਜੀ ਵੈਲਫੇਅਰ ਸੇਵਾ ਸੋਸਾਇਟੀ, ਜਥੇਦਾਰ ਜਸਕਰਨ ਬੀਰ ਸਿੰਘ ਗੋਲਡੀ, ਜਥੇਦਾਰ ਵਰਿੰਦਰਪਾਲ ਸਿੰਘ ਭਵਾਨੀਪੁਰ, ਰਘਬੀਰ ਸਿੰਘ ਪ੍ਰਧਾਨ ਮਾਤਾ ਸੁਲੱਖਣੀ ਸੇਵਾ ਸੋਸਾਇਟੀ, ਭਾਈ ਸਰਬਜੀਤ ਸਿੰਘ ਬੱਬੂ ਪ੍ਰਧਾਨ ਪ੍ਰਭਾਤ ਫੇਰੀ ਜਥਾ, ਗੁਰਪ੍ਰੀਤ ਸਿੰਘ ਪ੍ਰਧਾਨ ਮੀਰੀ ਪੀਰੀ ਗੱਤਕਾ ਅਖਾੜਾ, ਖਜਾਨਚੀ ਸੁਖਵਿੰਦਰ ਸਿੰਘ, ਸਹਾਇਕ ਖਜਾਨਚੀ ਜਸਵਿੰਦਰ ਸਿੰਘ, ਜਰਨੈਲ ਸਿੰਘ ਭੁੱਲਰ ਅਕਾਉਟੈਟ ਬੇਰ ਸਾਹਿਬ, ਸੁਖਜਿੰਦਰ ਸਿੰਘ ਭਗਤਪੁਰ, ਮੋਹਨ ਸਿੰਘ ਖਿੰਡਾ, ਸਲਵੰਤ ਸਿੰਘ ਸਟੋਰ ਕੀਪਰ, ਜਸਪਾਲ ਸਿੰਘ ਢਿੱਲੋਂ, ਮਨਜੀਤ ਸਿੰਘ ਮਿਸਤਰੀ, ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੋਸਾਇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੋਢੀ, ਸੰਤੋਖ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ ਬਾਹਰਾ, ਗਿਆਨੀ ਹਰਜਿੰਦਰ ਸਿੰਘ ਫੱਕਰ, ਨਿਰਮਲ ਸਿੰਘ ਸ਼ਤਾਬਗੜ, ਸਤਨਾਮ ਸਿੰਘ ਰਾਮੇ, ਬਲਦੇਵ ਸਿੰਘ ਵਿਰਦੀ, ਕੁਲਵੰਤ ਸਿੰਘ ਸ਼ਹਿਰੀ, ਬੀਬੀ ਬਲਜੀਤ ਕੌਰ, ਡਾਕਟਰ ਜਨਕ ਵਾਹੀ ਆਦਿ ਸ਼ਾਮਲ ਸਨ।