ਪਿੰਡ ਜਖਵਾਲੀ ਵਿਖੇ ਬਣ ਰਹੇ ਯਾਦਗਾਰੀ ਗੇਟ ਦਾ ਪਾਇਆ ਗਿਆ ਲੈਂਟਰ- ਸਰਪੰਚ ਗੁਰਦੀਪ ਸਿੰਘ
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਵੇਗਾ ਗੇਟ
ਗੁਰਪ੍ਰੀਤ ਸਿੰਘ ਜਖਵਾਲੀ
ਫਤਿਹਗੜ੍ਹ ਸਾਹਿਬ 22 ਨਵੰਬਰ 2026:-ਪਿੰਡ ਜਖਵਾਲੀ ਵਿਖੇ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਸਤੀ ਦਾਸ ਜੀ ਦੀ ਯਾਦ ਨੂੰ ਸਮਰਪਿਤ ਬਣਾਏ ਜਾ ਰਹੇ ਯਾਦਗਾਰੀ ਗੇਟ ਦੇ ਲੈਂਟਰ ਦਾ ਕੰਮ ਸ਼ੁਰੂ ਕੀਤਾ ਗਿਆ।
ਇਸ ਮੌਕੇ ਸਰਪੰਚ ਗੁਰਦੀਪ ਸਿੰਘ ਜਖਵਾਲੀ ਨੇ ਦੱਸਿਆ ਕਿ ਇਹ ਯਾਦਗਾਰੀ ਗੇਟ 350 ਸਾਲਾਂ ਸ਼ਹਾਦਤ ਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਦੇ ਯਤਨਾਂ ਸਦਕਾ ਪ੍ਰਾਪਤ ਹੋਈ 50 ਲੱਖ ਰੁਪਏ ਦੀ ਗ੍ਰਾਂਟ ਵਿੱਚੋਂ ਤਿਆਰ ਕੀਤਾ ਜਾ ਰਿਹਾ ਹੈ। ਇਹ ਗੇਟ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹਾਦਤ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦੀ ਯਾਦ ਨੂੰ ਸਮਰਪਿਤ ਹੋਵੇਗਾ।
ਸਰਪੰਚ ਗੁਰਦੀਪ ਸਿੰਘ ਜਖਵਾਲੀ ਨੇ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਦਿੱਤੇ ਸਹਿਯੋਗ ਲਈ ਉਹ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਯਾਦਗਾਰੀ ਗੇਟ ਪਿੰਡ ਜਖਵਾਲੀ ਦੀ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਨੂੰ ਹੋਰ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਸ ਮੌਕੇ ਸਰਪੰਚ ਗੁਰਦੀਪ ਸਿੰਘ ਜਖਵਾਲੀ ਨੇ ਸਮੂਹ ਗ੍ਰਾਮ ਪੰਚਾਇਤ ਜਖਵਾਲੀ ਅਤੇ ਪਿੰਡ ਵਾਸੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਸਫਲਤਾਪੂਰਵਕ ਅੱਗੇ ਵਧਾਇਆ ਜਾ ਰਿਹਾ ਹੈ।
- Download Babushahi App
-
-