ਪਿੰਡ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਗਈਆਂ ਹੱਲ-ਬਲਬੀਰ ਸਿੰਘ ਪਨੂੰ
ਕਿਹਾ-ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਸਾਰ ਲਈ ਅਤੇ ਉਨਾਂ ਦੇ ਹਿੱਤ ਵਿੱਚ ਫੈਸਲੇ ਲਏ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ/ਬਟਾਲਾ, 21 ਅਗਸਤ
ਹਲਕਾ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਨੂੰ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਹਲਕਾ ਇੰਚਾਰਜ ਅਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਬੱਜੂਮਾਨ ਅਤੇ ਛਿੱਤ ਵਿੱਚ ਮੀਟਿੰਗ ਕੀਤੀ ਗਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ’ਤੇ ਹੱਲ ਕੀਤੀਆਂ ਗਈਆਂ।
ਪਿੰਡ ਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਹਰੇਕ ਵਰਗ ਦੇ ਹਿੱਤ ਵਿੱਚ ਫੈਸਲੇ ਲਏ ਗਏ ਹਨ ਅਤੇ ਲੋਕਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਲਈ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਆਮ ਲੋਕਾਂ ਤੋਂ ਦੂਰੀ ਬਣਾ ਕੇ ਰੱਖੀ ਅਤੇ ਲੋਕਹਿੱਤਾਂ ਨੂੰ ਅਣਗੋਲਿਆਂ ਕੀਤਾ ਗਿਆ। ਪਰ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਸਾਰ ਲਈ ਅਤੇ ਉਨਾਂ ਦੇ ਹਿੱਤ ਵਿੱਚ ਕੰਮ ਕੀਤਾ। ਉਨਾਂ ਕਿਹਾ ਕਿ ਗੱਲ ਚਾਹੇ ਲੋਕਾਂ ਨੂੰ 600 ਯੂਨਿਟ ਬਿਜਲੀ ਮਾਫੀ ਦੀ ਹੋਵੇ, ਸਿਹਤ ਸਹੂਲਤਾਂ ਨੂੰ ਲੈ ਕੇ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਹੋਵੇ ਜਾਂ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਸਕੂਲ ਆਫ ਐਂਮੀਨੈਸ ’ ਖੋਲ੍ਹਣ ਦੀ ਗੱਲ ਹੋਵੇ, ਆਪ ਸਰਕਾਰ ਨੇ ਲੋਕਹਿੱਤਾਂ ਨੂੰ ਤਰਜੀਹ ਦਿੱਤੀ ਅਤੇ ਹਰੇਕ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਸਰਪੰਚ ਪ੍ਰੇਮ ਸਿੰਘ, ਪੰਚ ਸੁਖ ਬਾਜ ਸਿੰਘ, ਪੰਚ ਪਵਨ, ਵੀਰ ਸਿੰਘ, ਹਰਕੀਰਤ ਸਿੰਘ ਰਣਜੀਤ ਸਿੰਘ, ਰੁਪਿੰਦਰ ਸਿੰਘ, ਲਖਬੀਰ ਸਿੰਘ, ਸਤਨਾਮ ਸਿੰਘ, ਕੇਵਲ ਸਿੰਘ, ਜੱਗਪ੍ਰੀਤ ਸਿੰਘ, ਪੰਚ ਹਰਜੀਤ ਸਿੰਘ, ਪੰਚ ਹਰਮੀਤ ਸਿੰਘ, ਪੰਚ ਹਰਜਿੰਦਰ ਸਿੰਘ, ਪੰਚ ਬਲਵਿੰਦਰ ਕੌਰ, ਪਿੰਦਰ ਸਿੰਘ , ਪਿਆਰਾ ਸਿੰਘ, ਵਰਿਆਮ ਸਿੰਘ, ਅਮਰਜੀਤ ਸਿੰਘ, ਜਗਜੀਤ ਸਿੰਘ, ਬਲਜਿੰਦਰ ਸਿੰਘ, ਸੁੱਚਾ ਸਿੰਘ, ਜੋਰਾ ਸਿੰਘ, ਯੂਥ ਪ੍ਰਧਾਨ ਗੁਰਬਿੰਦਰ ਸਿੰਘ, ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਪ੍ਰਧਾਨ ਜਗਜੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ, ਬਲਾਕ ਪ੍ਰਧਾਨ ਰਘਬੀਰ ਸਿੰਘ ਅਠਵਾਲ, ਹਲਕਾ ਕੁਆਰਡੀਨੇਟਰ ਕਰਮਜੀਤ ਸਿੰਘ ਬਰਾੜ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਵਾਈਸ ਕੁਆਰਡੀਨੇਟਰ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।