ਪਿੰਡ ਨਰਾਇਣਗੜ੍ਹ ਛੰਨਾ ਵਿਖੇ ਧੀਆਂ-ਭੈਣਾਂ ਦਾ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 15 ਅਗਸਤ () ਪਿੰਡ ਨਰਾਇਣਗੜ੍ਹ ਛੰਨਾ ਵਿਖੇ ਸਰਪੰਚ ਹਰਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਹਰਮੇਸ਼ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਧੀਆਂ-ਭੈਣਾਂ ਦਾ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ, ਬਲਾਕ ਸੰਮਤੀ ਮੈਂਬਰ ਹਰਮੇਸ਼ ਸਿੰਘ ਅਤੇ ਸਰਪੰਚ ਹਰਿੰਦਰ ਸਿੰਘ ਉਹਨਾਂ ਨੇ ਦੱਸਿਆ ਕਿ ਇਹ ਮਾਵਾਂ, ਧੀਆਂ, ਭੈਣਾਂ ਦੇ ਤੀਆ ਜਿਹੇ ਤਿਉਹਾਰ ਹਲਕੇ ਦੇ ਐਮਐਲਏ ਸ.ਲਖਵੀਰ ਸਿੰਘ ਰਾਏ ਦੇ ਯਤਨਾਂ ਸਦਕਾ ਮਨਾ ਰਹੇ ਹਾਂ।ਇਸ ਮੌਕੇ ਪਿੰਡ ਦੀਆਂ ਮਾਵਾਂ, ਭੈਣਾਂ ਅਤੇ ਬੀਬੀਆਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਰਵਾਇਤੀ ਖੇਡਾਂ ਤੇ ਗਤੀਵਿਧੀਆਂ ਦਾ ਆਨੰਦ ਮਾਣਿਆ।
ਇਸ ਮੌਕੇ ਸਾਬਕਾ ਸਰਪੰਚ ਪਰਵਿੰਦਰ ਸਿੰਘ ਗੋਲੂ, ਦਵਿੰਦਰ ਸਿੰਘ, ਲੰਬੜਦਾਰ ਇੰਦਰਜੀਤ ਸਿੰਘ, ਕਰਮ ਸਿੰਘ, ਸੰਦੀਪ ਸਿੰਘ, ਸੁਖਵਿੰਦਰ ਸਿੰਘ ਬਾਗੜੀਆਂ, ਪੰਚ ਬਲਜੀਤ ਸਿੰਘ, ਪੰਚ ਲਖਬੀਰ ਸਿੰਘ, ਪੰਚ ਚੰਦ ਦਾਸ, ਪੰਚ ਨਿਰਮਲ ਕੌਰ, ਪੰਚ ਮਨਪ੍ਰੀਤ ਕੌਰ, ਸਰਪੰਚ ਗੁਰਦੀਪ ਸਿੰਘ ਜਖਵਾਲੀ ਸਮੇਤ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਅਮੀਰ ਝਲਕ ਪੇਸ਼ ਕਰਦਾ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
- Download Babushahi App
-
-