ਕਬੱਡੀ ਕੱਪ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 20 ਅਗਸਤ 2025 : ਪਿੰਡ ਸੌਂਢਾ ਦਾ 24ਵਾਂ ਸਲਾਨਾ ਕਬੱਡੀ ਟੂਰਨਾਮੈਂਟ ਕਲੱਬ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਦੀ ਪ੍ਰਧਾਨਗੀ ਹੇਠ ਯਾਦਗਾਰੀ ਹੋ ਨਿਬੜਿਆ , ਇਸ ਕਬੱਡੀ ਕੱਪ ਵਿੱਚ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ, ਸਿਆਸੀ ਆਗੂ, ਸਮਾਜ ਸੇਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ,ਇਨਾਮਾਂ ਦੀ ਵੰਡ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਕੀਤੀ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ , ਇਸ ਕਬੱਡੀ ਕੱਪ ਵਿੱਚ NRIs ਦਾ ਵਿਸ਼ੇਸ਼ ਯੋਗਦਾਨ ਰਿਹਾ , ਜੋ ਕਿ ਇਲਾਕੇ ਦੇ ਲੋਕਾਂ ਅਤੇ ਵਿਦੇਸ਼ ਵਸਦੇ ਪੰਜਾਬੀਆਂ ਦੀ ਆਪਣੇ ਧਰਤੀ ਨਾਲ ਜੁੜਾਵ ਨੂੰ ਦਰਸਾਉਂਦਾ ਹੈ ,ਪ੍ਰਧਾਨ ਹਰਵਿੰਦਰ ਸਿੰਘ ਨੱਪੀ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ
