ਪੀਐਸਟੀਸੀ ਪੋਰਟਲ 'ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਪਟਾਰਾ: ਅਨਿਲ ਠਾਕੁਰ
ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪ੍ਰਸ਼ਾਸਨ ਦੀ ਤਰਜੀਹ: ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਜੁਲਾਈ - ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਪ੍ਰਧਾਨ ਸ੍ਰੀ ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਪੀਐਸਟੀਸੀ (PSTC) ਪੋਰਟਲ 'ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀਐਸਟੀਸੀ ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਹੈ ਅਤੇ ਇਸ 'ਤੇ ਦਰਜ ਹਰ ਸ਼ਿਕਾਇਤ ਦਾ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
- Download Babushahi App
-
-