ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ, ਹੈਰੋਇਨ ਸਮੇਤ 3 ਗ੍ਰਿਫ਼ਤਾਰ
ਸੁਖਮਿੰਦਰ ਭੰਗੂ
ਲੁਧਿਆਣਾ 12 ਅਗਸਤ 2025 - ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ. ਅਤੇ ਡੀ.ਸੀ.ਪੀ. (ਸਿਟੀ/ਦਿਹਾਤੀ) ਰੁਪਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਾਰਵਾਈ ਕਰਕੇ 30 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਏ.ਡੀ.ਸੀ.ਪੀ. ਜੋਨ-4 ਮਨਦੀਪ ਸਿੰਘ PPS, ਨੇ ਦੱਸਿਆ ਕਿ, ਏ.ਸੀ.ਪੀ. ਇੰਡਸਟਰੀ ਏਰੀਆ-ਏ ਜਸਬਿੰਦਰ ਸਿੰਘ. PPS ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਕੌਰ ਮੁੱਖ ਅਫਸਰ ਥਾਣਾ ਜਮਾਲਪੁਰ ਅਤੇ ਚੌਕੀ ਮੂੰਡੀਆ ਕਲਾਂ ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਹੈਰੋਇਨ ਵੇਚਣ ਵਿੱਚ ਲਿਪਤ ਤਿੰਨ ਦੋਸ਼ੀ ਸੰਜੇ ਕੁਮਾਰ, ਵਿਸ਼ੇਸ਼ ਕਪੂਰ ਉਰਫ਼ ਵਿਸ਼ੂ ਅਤੇ ਲਵਪ੍ਰੀਤ ਸਿੰਘ ਉਰਫ਼ ਲਵੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 30 ਗ੍ਰਾਮ ਹੈਰੋਇਨ, 30 ਪਾਰਦਰਸ਼ੀ ਮੋਮੀ ਲਿਫਾਫੇ, ਪਲਾਸਟਿਕ ਚਮਚ, ਇੱਕ ਇਲੈਕਟ੍ਰਾਨਿਕ ਕੰਡਾ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੇ ਹਨ। ਜਿਨਾਂ ਦੇ ਖਿਲਾਫ ਥਾਣਾ ਜਮਾਲਪੁਰ ਲੁਧਿਆਣਾ ਵਿੱਚ ਮੁਕੱਦਮਾ ਨੰਬਰ 145 ਮਿਤੀ 08-08-25 ਅ/ਧ 21/29-61-85 NDPS ACT ਤਹਿਤ ਦਰਜ ਕਰਕੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਅੱਗੇ ਤਫਤੀਸ਼ ਜਾਰੀ ਹੈ।