ਪੈਲਸ ਦੇ ਨੇੜਿਓਂ ਖੂਨ ਨਾਲ ਲੱਥਪੱਥ ਅਨਪਛਾਤੀ ਲਾਸ਼ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ
ਰੋਹਿਤ ਗੁਪਤਾ
ਗੁਰਦਾਸਪੁਰ 30 ਮਾਰਚ
ਧਾਰੀਵਾਲ ਦੇ ਹੋਲੀਵੁੱਡ ਪੈਲਸ ਦੇ ਨਜ਼ਦੀਕ ਇੱਕ ਅਨਪਛਾਤੇ ਨੌਜਵਾਨ ਦੀ ਲਾਸ਼ ਖੂਨ ਨਾਲ ਲੱਥ ਪੱਥ ਮਿਲੀ ਪੁਲਿਸ ਨੂੰ ਜਾਣਕਾਰੀ ਮਿਲਦਿਆਂ ਹੀ ਡੀਐਸਪੀ ਕੁਲਵੰਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਬਹੁਤ ਬਰੀਕੀ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਮਾਮਲਾ ਐਕਸੀਡੈਂਟ ਦਾ ਲੱਗਦਾ ਹੈ ਪਰ ਇਸਦੀ ਬਹੁਤ ਬਰੀਕੀ ਦੇ ਨਾਲ ਜਾਂਚ ਕੀਤੀ ਜਾਵੇਗੀ ਪੁਲਿਸ ਮੁਲਾਜ਼ਮਾਂ ਨੇ ਲੋਕਾਂ ਦੇ ਕੋਲੋਂ ਲਾਸ਼ ਦੀ ਪਹਿਚਾਣ ਕਰਵਾਈ ਪਰ ਲੋਕਾਂ ਦੇ ਵੱਲੋਂ ਪਹਿਚਾਨ ਨਹੀਂ ਹੋਈ ਇਸ ਵਾਸਤੇ ਲਾਸ਼ ਨੂੰ 72 ਘੰਟਿਆਂ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਸਟੇਟ ਮੁਰਦਾਘਰ ਵਿਖੇ ਭੇਜ ਦਿੱਤਾ ਗਿਆ ਹੈ। ਨੌਜਵਾਨ ਦੀ ਲਾਸ਼ ਮਿਲਣ ਦੇ ਨਾਲ ਇਲਾਕੇ ਦੇ ਲੋਕਾਂ ਦੇ ਮਨਾਂ ਦੇ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ।
Click to Follow Babushahi Facebook page →