ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਮਿਲੇਗੀ :- ਧਤੌਂਦਾ
ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 4 ਅਕਤੂਬਰ 2026- ਨਾਸਾ ਦੇ ਜਨਰਲ ਸਕੱਤਰ ਪੰਜਾਬ ਸੁਰਿੰਦਰ ਸਿੰਘ ਧਤੌਂਦਾ ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ, ਇਮਾਨਦਾਰ ਅਤੇ ਪਦਮ ਸ਼੍ਰੀ ਨਾਲ ਸਨਮਾਨਿਤ ਸਾਬਕਾ ਭਾਰਤੀ ਹਾਕੀ ਕਪਤਾਨ ਪ੍ਰਗਟ ਸਿੰਘ ਦੀ ਨਿਯੁਕਤੀ ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ ਹੈ।
ਧਤੌਂਦਾ ਨੇ ਕਿਹਾ ਕਿ ਪ੍ਰਗਟ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸਵਰਗਵਾਸੀ ਡਾ. ਮਨਮੋਹਨ ਸਿੰਘ ਦੇ ਨਿਵਾਸ ’ਤੇ ਜਾ ਕੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਤੋਂ ਆਸ਼ੀਰਵਾਦ ਲੈ ਕੇ ਆਪਣੀ ਨਵੀਂ ਜ਼ਿੰਮੇਵਾਰੀ ਦੀ ਸ਼ੁਰੂਆਤ ਕਰਨਾ ਪੰਜਾਬ ਦੇ ਸੱਭਿਆਚਾਰਕ ਤੇ ਸਿਆਸੀ ਵਿਰਸੇ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਅਗਵਾਈ ਹੇਠ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਅੱਗੇ ਆਉਣ ਦੇ ਵਧੇਰੇ ਮੌਕੇ ਮਿਲਣਗੇ ਅਤੇ ਪਰਿਵਾਰਵਾਦ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਲੋਕਾਂ ਨਾਲ ਜੁੜੇ ਆਗੂਆਂ ਨੂੰ ਤਰਜੀਹ ਦਿੱਤੀ ਜਾਵੇਗੀ।
- Download Babushahi App
-
-