ਪ੍ਰਦੂਸ਼ਣ ਕੰਟਰੋਲ ਬੋਰਡ ਦੇ 2 ਅਧਿਕਾਰੀ ਸਸਪੈਂਡ
Ravi Jakhu
ਗੁਰੂਗ੍ਰਾਮ, 2 ਅਕਤੂਬਰ 2026- ਗੁਰੂਗ੍ਰਾਮ ਵਿੱਚ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਲਈ ਹੋਈ ਮੀਟਿੰਗ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਦੂਸ਼ਣ ਨਾਲ ਜੁੜੀਆਂ ਸ਼ਿਕਾਇਤਾਂ ’ਤੇ ਸਖ਼ਤ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਗੁਰੂਗ੍ਰਾਮ ਨਾਰਥ ਅਤੇ ਗੁਰੂਗ੍ਰਾਮ ਸਾਊਥ ਦੇ ਰੀਜਨਲ ਅਫ਼ਸਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਗੁਰੂਗ੍ਰਾਮ ਨਾਰਥ ਦੀ ਰੀਜਨਲ ਅਫ਼ਸਰ ਆਕਾਂਕਸ਼ਾ ਅਤੇ ਗੁਰੂਗ੍ਰਾਮ ਸਾਊਥ ਦੇ ਰੀਜਨਲ ਅਫ਼ਸਰ ਮੁਕੁਲ ਕੁਮਾਰ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਗੁਰੂਗ੍ਰਾਮ ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (RWA) ਵੱਲੋਂ ਲਗਾਤਾਰ ਪ੍ਰਦੂਸ਼ਣ ਅਤੇ ਇਸ ਨਾਲ ਸਬੰਧਤ ਸਮੱਸਿਆਵਾਂ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਖ਼ਤ ਰੁਖ ਅਪਣਾਇਆ।
ਮੁੱਖ ਮੰਤਰੀ ਦੇ ਇਸ ਫੈਸਲੇ ਨੂੰ ਗੁਰੂਗ੍ਰਾਮ ਵਿੱਚ ਵਧ ਰਹੇ ਪ੍ਰਦੂਸ਼ਣ ’ਤੇ ਪ੍ਰਸ਼ਾਸਨਿਕ ਜਵਾਬਦੇਹੀ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
- Download Babushahi App
-
-